ਪੰਜਾਬ ਸਰਕਾਰ ਵੱਲੋਂ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗਰਾਮ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਲਈ ਤਿਆਰ ਸ਼ੁਰੂ ਕਰਦੇ ਹੋਏ ਅਹਿਮ ਪੱਤਰ ਜਾਰੀ ਕੀਤਾ ਹੈ।
ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਪੱਤਰ ਜਾਰੀ ਕਰਕੇ ਗਰਾਮ ਪੰਚਾਇਤਾਂ ਦੇ ਰਿਕਾਰਡ ਦੀ ਸਾਂਭ ਸੰਭਾਲ ਲਈ ਏ ਈ, ਜੇ ਈ, ਵੀ ਡੀ ਓ, ਐਸ ਸੀ ਪੀ ਓ ਅਤੇ ਪੰਚਾਇਤ ਅਫਸਰਾਂ ਨੂੰ ਪ੍ਰਬੰਧਕ ਨਿਯੁਕਤ ਕਰਨ ਲਈ ਸਰਕਾਰ ਦੀ ਵਿਚਾਰ ਚਲ ਰਹੀ ਹੈ।