ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਅੱਜ ਫਿਰੋਜ਼ਪੁਰ ਵਿੱਚ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਆਰਮੀ , ਬੀਐਸਐਫ , ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਹਿੱਸਾ ਲਿਆ ਨਾਲ ਹੀ ਸਮਾਜ ਸੇਵੀ ਅਤੇ ਫਿਰੋਜ਼ਪੁਰ ਦੇ ਆਮ ਲੋਕਾਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ।
ਸੈਂਕੜਿਆਂ ਦੀ ਤਾਦਾਦ ਵਿੱਚ ਇਕੱਠੇ ਹੋਏ ਲੋਕਾਂ ਵੱਲੋਂ ਇੱਕ ਵੱਡੀ ਸਾਈਕਲ ਰੈਲੀ ਕੱਢੀ ਗਈ ਜਿਸ ਵਿੱਚ ਨਸ਼ਿਆਂ ਦੇ ਖਿਲਾਫ ਸੁਨੇਹਾ ਦਿੱਤਾ ਗਿਆ। ਇਸ ਬਾਬਤ ਲੋਕਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਲੋਕਾਂ ਨੇ ਕਿਹਾ ਕਿ ਸਾਈਕਲਿੰਗ ਤਾਂ ਇੱਕ ਬਹਾਨਾ ਹੈ ਨਸ਼ਿਆਂ ਤੋਂ ਦੂਰ ਰਹਿਣ ਲਈ ਇਹ ਰੈਲੀਆਂ ਜਾਗਰੂਕਤਾ ਪੈਦਾ ਕਰਦੀਆਂ ਹਨ।
ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਫਿਰੋਜ਼ਪੁਰ ਜ਼ਿਲ੍ਹੇ ਦੇ ਤਿੰਨ ਵਿਧਾਇਕ ਵੀ ਇਸ ਰੈਲੀ ਦਾ ਹਿੱਸਾ ਬਣੇ ਇਹ ਨਸ਼ਾ ਵਿਰੋਧੀ ਰੈਲੀ ਫਿਰੋਜ਼ਪੁਰ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਹੁਸੈਨੀਵਾਲਾ ਸ਼ਹੀਦਾਂ ਦੀ ਸਮਾਰਕ ਤੇ ਜਾ ਕੇ ਸਮਾਪਤ ਹੋਈ।
ਇਸ ਰੈਲੀ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਗਈ ਜਿਸ ਵਿੱਚ ਲੋਕਾਂ ਨੇ ਪ੍ਰਣ ਕੀਤਾ ਕਿ ਉਹ ਆਪਣੇ ਆਲੇ ਦੁਆਲੇ ਨਸ਼ੇ ਵਿੱਚ ਖੂਬ ਚੁੱਕੇ ਲੋਕਾਂ ਨੂੰ ਇਸ ਲਾਹਨਤ ਬਿਮਾਰੀ ਤੋਂ ਬਾਹਰ ਕੱਢਣ ਵਿੱਚ ਉਹਨਾਂ ਦੀ ਮਦਦ ਕਰਨਗੇ ਅਤੇ ਚੰਗਾ ਸਾਫ ਸੁਥਰਾ ਸਮਾਜ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਗੇ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਪਿਛਲੇ ਇਕ ਸਾਲ ਵਿੱਚ ਹੀ ਫਿਰੋਜ਼ਪੁਰ ਵਿੱਚ ਪੁਲਿਸ ਵੱਲੋਂ 80 ਕਿਲੋ ਹੈਰੋਇਨ 50 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਅਤੇ ਹੋਰ ਨਸ਼ੇ ਫੜੇ ਜਾ ਚੁੱਕੇ ਨੇ ਅਤੇ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ 20 ਕਰੋੜ ਰੁਪਏ ਦੇ ਕਰੀਬ ਦੀ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ ਵੀ ਕੀਤੀ ਜਾ ਚੁੱਕੀ ਹੈ। ਇਸਦੇ ਨਾਲ ਹੀ ਜੋ ਲੋਕ ਨਸ਼ਾ ਛੱਡ ਕੇ ਮੁੱਖ ਧਾਰਾ ਵਿੱਚ ਆਏ ਨੇ ਉਹਨਾਂ ਨੂੰ ਜਿਲਾ ਪ੍ਰਸ਼ਾਸਨ ਦੀ ਮਦਦ ਨਾਲ ਰੁਜ਼ਗਾਰ ਵੀ ਮੁਹਈਆ ਕਰਵਾਏ ਜਾ ਰਹੇ ਹਨ।