
ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਪ੍ਰਿੰਸੀਪਲ ਨੂੰ ਬਹਾਲ ਕਰ ਦਿੱਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ 11 ਦੀ ਪ੍ਰਿੰਸੀਪਲ ਨੂੰ ਵਿਜੀਲੈਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਮੁਅੱਤਲ ਕੀਤਾ ਗਿਆ ਸੀ। ਹੁਣ ਪੈਡਿੰਗ ਇਨਕੁਆਰੀ ਉਤੇ ਬਹਾਲ ਕੀਤਾ ਗਿਆ ਹੈ।
ਸ੍ਰੀਮਤੀ ਪਰਮਜੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ-11, ਐਸ.ਏ.ਐਸ. ਨਗਰ ਮੋਹਾਲੀ ਨੂੰ ਵਿਜੀਲੈਂਸ ਵਿਭਾਗ ਵੱਲੋਂ ਮਿਤੀ 17-07-2023 ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਲਈ ਕਰਕੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(2)(a) ਅਨੁਸਾਰ ਸਰਕਾਰ ਦੇ ਹੁਕਮ SED-EDU4011/14/2020-1EDU4/I/608148/2023 भिडी 27-07-2023 ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ-11, ਐਸ.ਏ.ਐਸ. ਨਗਰ ਮੋਹਾਲੀ ਨੂੰ ਗ੍ਰਿਫਤਾਰੀ ਦੀ ਮਿਤੀ ਭਾਵ ਮਿਤੀ 17-07-2023 ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਸੀ। ਮਾਨਯੋਗ ਅਦਾਲਤ ਵੱਲੋਂ ਹੁਕਮ ਮਿਤੀ 03- 08-2023 ਰਾਹੀਂ ਅਧਿਕਾਰਨ ਨੂੰ ਰੈਗੂਲਰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।
2. ਹੁਣ ਅਧਿਕਾਰਨ ਨੂੰ ਪੈਂਡਿੰਗ ਇਨਕੁਆਰੀ ਤੇ ਬਹਾਲ ਕਰਦੇ ਹੋਏ ਉਸ ਦਾ ਤੈਨਾਤੀ ਬਤੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ, ਜ਼ਿਲ੍ਹਾ ਰੂਪਨਗਰ ਵਿਖੇ ਕੀਤੀ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਐਡੀਸ਼ਨਲ ਡਿਊਟੀ ਦਫ. ਡਾਇਰੈਕਟਰ ਐਸ.ਸੀ.ਆਰ.ਟੀ., ਪੰਜਾਬ ਵਿਖੇ ਲਗਾਈ ਜਾਂਦੀ ਹੈ।