ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਚੰਗੀ ਧੁੱਪ ਨਿਕਲਣ ਦੇ ਆਸਾਰ ਹਨ। ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸੁੱਕੀ ਠੰਢ ਜਾਰੀ ਰਹੇਗੀ। ਪੰਜਾਬ ਦੇ ਸਾਰੇ 24 ਜ਼ਿਲ੍ਹਿਆਂ ਵਿੱਚ ਅੱਜ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਵਧੇਰੇ ਅਸਰ ਰਹੇਗਾ, ਜਦਕਿ ਸੀਤ ਲਹਿਰ ਕਾਰਨ ਦਿਨ ਦਾ ਤਾਪਮਾਨ ਵੀ ਠੰਢਾ ਰਹੇਗਾ। ਅੱਜ ਵੀ ਘੱਟ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਨਾਲੋਂ ਲਗਭਗ 7 ਤੋਂ 8 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ।ਚੰਡੀਗੜ੍ਹ ਸ਼ਹਿਰ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ।

ਤਾਪਮਾਨ 6 ਤੋਂ 11 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਧੁੰਦ ਵਧਣ ਕਾਰਨ ਸੂਰਜ ਦੇ ਚਮਕਣ ਦੀ ਸੰਭਾਵਨਾ ਘੱਟ ਹੈ। ਅੰਮ੍ਰਿਤਸਰ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਦੀ ਬਹੁਤ ਘੱਟ ਸੰਭਾਵਨਾ ਹੈ।ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 11 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ ‘ਚ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਰਜ ਦੇ ਚਮਕਣ ਦੀ ਸੰਭਾਵਨਾ ਘੱਟ ਹੈ ਅਤੇ ਦਿਨ ਕਾਫ਼ੀ ਠੰਡਾ ਰਹੇਗਾ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਅੱਜ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਦਿਨ ਬੇਹੱਦ ਠੰਡਾ ਰਹੇਗਾ। ਤਾਪਮਾਨ 5 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ।

LEAVE A REPLY

Please enter your comment!
Please enter your name here