ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਦੇ ਨਾਲ ਉਹਨਾਂ ਦੇ ਸਕੱਤਰ ਓ ਪੀ ਚੌਧਰੀ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਉੱਧਰ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਾਜੀਵ ਦੇਵਗਣ ਤੇ ਗੁਰੂ ਨਾਨਕ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਕੇ ਡੀ ਸਿੰਘ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।

ਦੱਸਣਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਲੰਘੇ ਕੱਲ੍ਹ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਦੌਰੇ ਵੇਲੇ ਡਾ. ਰਾਜ ਬਹਾਦਰ ਨੂੰ ਗੁੱਸੇ ਵਿੱਚ ਆ ਕੇ ਗੰਦੇ ਬੈੱਡ ’ਤੇ ਪਾ ਦਿੱਤਾ ਸੀ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ। ਦੁਰਵਿਵਹਾਰ ਕਾਰਨ ਵੀ.ਸੀ ਨੇ ਇਹ ਅਸਤੀਫਾ ਦੇਰ ਰਾਤ ਹੀ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਸਿਆਸੀ ਵਿਰੋਧੀਆਂ ਨੇ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਉਠਾਏ ਹਨ।

ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਨੇ ਪ੍ਰਚਾਰ ਲਈ ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ ‘ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਇਲਾਵਾ ਸੁਨੀਲ ਜਾਖੜ, ਡਾਕਟਰ ਧਰਮਵੀਰ ਗਾਂਧੀ ਤੀ ਅਕਾਲੀ ਦਲ ਨੇ ਵੀ ਇਤਰਾਜ਼ ਉਠਾਉਂਦਿਆਂ ਮੰਤਰੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ।

LEAVE A REPLY

Please enter your comment!
Please enter your name here