ਬਿਹਾਰ ਦੀ ਸਿਆਸਤ ਗਰਮਾਈ, CM ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਪਿਆ ਅਸਤੀਫਾ

0
7

ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟੇਡ) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਐਤਵਾਰ ਨੂੰ ਪਟਨਾ ਦੇ ਰਾਜਭਵਨ ਪਹੁੰਚੇ ਅਤੇ ਰਾਜਪਾਲ ਰਾਜੇਂਦਰ ਆਰਲੇਕਰ ਨੂੰ ਅਸਤੀਫ਼ਾ ਸੌਂਪ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਨਿਤੀਸ਼ ਕੁਮਾਰ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਅਤੇ ਨਵੀਂ ਸਰਕਾਰ ਦੇ ਗਠਨ ਤੱਕ ਉਨ੍ਹਾਂ ਨੂੰ ਕਾਰਜਵਾਹਕ ਮੁੱਖ ਮੰਤਰੀ ਬਣੇ ਰਹਿਣ ਲਈ ਕਿਹਾ। ਕੁਮਾਰ ਜਨਤਾ ਦਲ (ਯੂ) ਦੇ ਸੀਨੀਅਰ ਮੰਤਰੀ ਬਿਜੇਂਦਰ ਯਾਦਵ ਨਾਲ ਰਾਜਭਵਨ ਗਏ ਸਨ। ਕੁਮਾਰ ਨੇ ਆਪਣੇ ਅਧਿਕਾਰਤ ਘਰ ‘ਤੇ ਪਾਰਟੀ ਵਿਧਾਇਕਾਂ ਦੀ ਇਕ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਅਸਤੀਫ਼ਾ ਦਿੱਤਾ ਹੈ।

ਰਾਜਭਵਨ ‘ਚ ਰਾਜਪਾਲ ਨਾਲ ਮੁਲਾਕਾਤ ਕਰਦੇ ਹੋਏ ਨਿਤੀਸ਼ ਨੇ ਉਨ੍ਹਾਂ ਨੂੰ ਕਿਹਾ,”ਅਸੀਂ ਰਾਜ ‘ਚ ਮਹਾਗਠਜੋੜ ਨਾਲ ਰਿਸ਼ਤਾ ਤੋੜਨ ਦਾ ਫ਼ੈਸਲਾ ਕੀਤਾ ਹੈ।” ਇਹ ਘਟਨਾਕ੍ਰਮ ਇਸ ਚਰਚਾ ਵਿਚਾਲੇ ਆਇਆ ਹੈ ਕਿ ਨਿਤੀਸ਼ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ.) ‘ਚ ਮੁੜ ਸ਼ਾਮਲ ਹੋ ਜਾਣਗੇ।

ਜਿਸ ਨਾਲ ਰਾਜ ‘ਚ ‘ਮਹਾਗਠਜੋੜ’ ਸ਼ਾਸਨ ਦਾ ਅੰਤ ਹੋ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਸਮਰਥਨ ਨਾਲ ਸ਼ਾਮ ਤੱਕ ਨਵੀਂ ਸਰਕਾਰ ਦੇ ਗਠਨ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here