ਬੈਂਕ ‘ਚੋਂ ਜਾਅਲੀ ਦਸਤਾਵੇਜ਼ਾਂ ਨਾਲ ਕਢਵਾਏ 21 ਲੱਖ ਰੁਪਏ, ਮੈਨੇਜਰ ਸਣੇ 3 ‘ਤੇ FIR

0
27

ਪਟਿਆਲਾ ਜ਼ਿਲ੍ਹੇ ਵਿਚ ਸਟੇਟ ਬੈਂਕ ਆਫ ਇੰਡੀਆ (SBI) ਦੇ ਮੈਨੇਜਰ ਸਮੇਤ 3 ਲੋਕਾਂ ‘ਤੇ ਖਾਤੇ ‘ਚੋਂ 21 ਲੱਖ ਰੁਪਏ ਕਢਵਾਉਣ ਦਾ ਦੋਸ਼ ਲੱਗਿਆ ਹੈ। ਇਸ ਤਹਿਤ ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਪਟਿਆਲਾ ਗੇਟ ਨਾਭਾ ਸ਼ਾਖਾ ਦੇ ਮੁੱਖ ਪ੍ਰਬੰਧਕ ਸੁਸ਼ੀਲ ਕੁਮਾਰ, ਪਰਜਿੰਦਰ ਕੁਮਾਰ ਵਾਸੀ ਉੱਤਰ ਪ੍ਰਦੇਸ਼ ਅਤੇ ਪੂਜਾ ਸ਼ਰਮਾ ਵਾਸੀ ਬੁੱਧ ਰਾਮ ਵਾਲੀ ਗਲੀ ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਖਾਤਾਧਾਰਕ ਪੁਰਸ਼ੋਤਮ ਦਾਸ ਵਾਸੀ ਮਾਨ ਕੋਠੀ ਗਿੱਲਾ ਸਟਰੀਟ ਨਾਭਾ ਵੱਲੋਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਆਪਸ ਵਿਚ ਮਿਲ ਕੇ ਵੱਖ-ਵੱਖ ਮਿਤੀਆਂ ਨੂੰ ਉਸ ਦੇ ਬੈਂਕ ਖਾਤੇ ਵਿੱਚੋਂ ਕੁੱਲ 21 ਲੱਖ ਰੁਪਏ ਕਢਵਾ ਲਏ ਹਨ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਉਹ ਸਾਰੀਆਂ ਮਿਤੀਆਂ ਵੀ ਦੱਸ ਦਿੱਤੀਆਂ ਹਨ, ਜਿਨ੍ਹਾਂ ਵਿੱਚ ਉਸ ਦੇ ਖਾਤੇ ਵਿੱਚੋਂ ਨਕਦੀ ਕਢਵਾਈ ਗਈ ਸੀ।

ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਵੱਲੋਂ ਉਸ ਦੇ ਬੈਂਕ ਖਾਤੇ ਵਿੱਚੋਂ ਨਕਦੀ ਕਢਵਾਉਣ ਤੋਂ ਪਹਿਲਾਂ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਇਸ ਤੋਂ ਬਾਅਦ ਉਕਤ ਦਸਤਾਵੇਜ਼ਾਂ ਦੇ ਆਧਾਰ ‘ਤੇ ਮੁਲਜ਼ਮਾਂ ਨੇ ਵੱਖ-ਵੱਖ ਸਮੇਂ ‘ਤੇ ਨਕਦੀ ਕਢਵਾਈ ਹੈ। ਪੁਰਸ਼ੋਤਮ ਦਾਸ ਦੇ ਦੱਸਿਆ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਉਸ ਦੇ ਖਾਤੇ ਵਿੱਚੋ ਨਕਦੀ ਕਦੋਂ ਨਿਕਲੀ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here