ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਲਕੇ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਕੱਲ੍ਹ ਸਵੇਰੇ ਨਵੇਂ ਮੰਤਰੀਆਂ ਦਾ ਐਲਾਨ ਕੀਤਾ ਜਾਵੇਗਾ। 5 ਤੋਂ 6 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ। ਇਨ੍ਹਾਂ ਵਿਚ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਦਾ ਨਾਂ ਲਗਭਗ ਤੈਅ ਹੈ। ਇਸ ਤੋਂ ਇਲਾਵਾ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ.ਇੰਦਰਬੀਰ ਸਿੰਘ ਨਿੱਝਰ ਤੇ ਲੁਧਿਆਣਾ ਤੋਂ ਭੋਲਾ ਗਰੇਵਾਲ/ਨੀਨਾ ਮਿੱਤਲ ਮੰਤਰੀ ਬਣ ਸਕਦੇ ਹਨ।
ਮਾਨ ਸਰਕਾਰ ਵਿੱਚ ਸਿਰਫ਼ ਇੱਕ ਮਹਿਲਾ ਮੰਤਰੀ ਡਾ: ਬਲਜੀਤ ਕੌਰ ਹੈ। ਮੰਤਰੀ ਮੰਡਲ ਦੇ ਵਿਸਥਾਰ ਵਿੱਚ ਇੱਕ ਹੋਰ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਵੇਗਾ। ਨਵੇਂ ਨਿਯੁਕਤ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਖਾਸ ਕਰਕੇ ਸਿਹਤ, ਸਥਾਨਕ ਸਰਕਾਰਾਂ ਵਰਗੇ ਵੱਡੇ ਵਿਭਾਗ ਇਸ ਸਮੇਂ ਮੁੱਖ ਮੰਤਰੀ ਕੋਲ ਹਨ।
ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਮਾਨ ਸਰਕਾਰ ਨੇ ਪਹਿਲਾਂ 10 ਮੰਤਰੀ ਬਣਾਏ ਸਨ। ਹਾਲਾਂਕਿ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।