ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ‘ਚ ਬੈਠੇ ਤਸਕਰਾਂ ਵਲੋਂ ਲਗਾਤਾਰ ਭਾਰਤ ਵੱਲ ਡਰੋਨ ਭੇਜੇ ਜਾ ਰਹੇ ਹਨ। ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 89 ਬਟਾਲੀਅਨ ਦੇ ਜਵਾਨਾਂ ਨੇ ਦੇਰ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡ੍ਰੋਨ ‘ਤੇ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗ ਕੇ ਪਾਕਿਸਤਾਨੀ ਡ੍ਰੋਨ ਨੂੰ ਵਾਪਸ ਪਾਕਿਸਤਾਨ ਵਾਲੇ ਪਾਸੇ ਭੇਜਣ ਵਿੱਚ ਸਫਲਤਾ ਹਾਸਲ ਕੀਤੀ।

ਇਸ ਉਪਰੰਤ ਬੀਐਸਐਫ ਤੇ ਪੁਲਿਸ ਵੱਲੋਂ ਸਬੰਧਤ ਖੇਤਰ ਵਿਚ ਸਰਚ ਅਭਿਆਨ ਚਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਦੀ ਰਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੀ 89 ਬਟਾਲੀਅਨ ਦੀ ਬੀਓਪੀ ਚੰਦੂਵਡਾਲਾ ‘ਤੇ ਤਾਇਨਾਤ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡ੍ਰੋਨ ਤੇ 40 ਫਾਇਰ ਤੇ ਰੋਸ਼ਨੀ ਛੱਡਣ ਵਾਲੇ 6 ਈਲੂ ਬੰਬ ਦਾਗੇ ਗਏ। ਇਸ ਸਬੰਧੀ ਡੀ ਆਈ ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਬੰਧਤ ਏਰੀਏ ਵਿਚ ਸਰਚ ਅਭਿਆਨ ਜਾਰੀ ਹੈ ।

ਦੱਸ ਦੇਈਏ ਕਿ 27 ਅਕਤੂਬਰ ਨੂੰ ਫਿਰੋਜ਼ਪੁਰ ਵਿੱਚ ਡਰੋਨ ਰਾਹੀਂ ਬੈਗ ਸੁੱਟਿਆ ਗਿਆ ਸੀ, ਜਿਸ ਵਿੱਚ 3 ਏ.ਕੇ.-47, 3 ਪਿਸਤੌਲ ਅਤੇ ਗੋਲੀਆਂ ਬਰਾਮਦ ਹੋਈਆਂ। ਪਾਕਿਸਤਾਨ ਵੱਲੋਂ ਅਕਤੂਬਰ ਤੋਂ ਲੈ ਕੇ ਦਸੰਬਰ ਤੱਕ ਡਰੋਨ ਰਾਹੀ ਨਸ਼ੇ ਦੀ ਤਸਕਰੀ ਲਗਾਤਾਰ ਜਾਰੀ ਹੈ।

ਬੀਐਸਐਫ ਵੱਲੋਂ ਪਾਕਿਸਤਾਨ ਦੇ ਇਰਾਦਿਆ ਨੂੰ ਨਾਕਾਮ ਕੀਤਾ ਜਾਂਦਾ ਹੈ। ਪਾਕਿ ਵੱਲੋਂ ਭਾਰਤ ਵਿੱਚ ਡਰੋਨ ਲਈ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here