ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਨੀਤੀ ਭਖਦੀ ਜਾ ਰਹੀ ਹੈ। 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਆਸ਼ੂ ਨੂੰ ਅੱਜ ਵਿਜੀਲੈਂਸ ਵੱਲੋਂ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਪਣੇ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦੇਰ ਰਾਤ ਕਾਂਗਰਸ ਵੱਲੋਂ ਵਿਜੀਲੈਂਸ ਦਫਤਰ (Punjab Vigilance Office) ਦਾ ਘਿਰਾਓ ਵੀ ਕੀਤਾ ਗਿਆ ਅਤੇ ਕੱਪੜੇ ਪਾੜ ਭਰਵੀਂ ਨਾਹਰੇਬਾਜ਼ੀ ਵੀ ਕੀਤੀ ਗਈ। ਇਸਤੋਂ ਪਹਿਲਾਂ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ (Ravneet Bittu) ਨੇ ਵੀ ਵਿਜੀਲੈਂਸ ਨੂੰ ਚੋਰ ਕਿਹਾ ਅਤੇ ਬਹਿਸ ਕਰਦੇ ਹੋਏ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।
2000 ਕਰੋੜ ਦੇ ਟ੍ਰਾਂਸਪੋਰਟ ਟੈਂਡਰ ਘਪਲੇ (2000 crore tender scam) ਵਿੱਚ ਸਾਬਕਾ ਕਾਂਗਰਸੀ (Congress) ਮੰਤਰੀ ਭਾਰਤ ਭੂਸ਼ਣ ਆਸ਼ੂ (Former Congress Minister Bharat Bhushan Ashu) ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ (MP Ravneet Singh Bittu) ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਸਕਦਾ ਹੈ। ਵਿਜੀਲੈਂਸ ਨੇ ਲੁਧਿਆਣਾ ਤੋਂ ਐਮ.ਪੀ. ਬਿੱਟੂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਵਿੱਚ ਰਵਨੀਤ ਬਿੱਟੂ ਵਿਰੁੱਧ ਸਰਕਾਰੀ ਡਿਊਟੀ (Government Duty) ਵਿੱਚ ਵਿਘਨ ਪਾਉਣਾ ਦੱਸਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕਟਿੰਗ ਵਿੱਚ ਦੁਕਾਨ ਵਿਚੋਂ ਵਾਲ ਕਟਵਾਉਂਦੇ ਹੋਏ ਦਬੋਚਿਆ ਸੀ, ਜਿਸ ਤੋਂ ਪਹਿਲਾਂ ਉਥੇ ਮੌਜੂਦ ਕਾਂਗਰਸੀ ਐਮਪੀ ਬਿੱਟੂ ਨੇ ਵਿਜੀਲੈਂਸ ਟੀਮ ਨਾਲ ਕਾਫੀ ਬਹਿਸ ਕੀਤੀ। ਉਨ੍ਹਾਂ ਵਿਜੀਲੈਂਸ ਨੂੰ ਪਹਿਲਾਂ ਗ੍ਰਿਫ਼ਤਾਰੀ ਦਸਤਾਵੇਜ਼ ਅਤੇ ਫਿਰ ਗ੍ਰਿਫ਼ਤਾਰੀ ਲਈ ਕਿਹਾ ਸੀ, ਜਿਸ ਨੂੰ ਲੈ ਕੇ ਵਿਜੀਲੈਂਸ ਵੱਲੋਂ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਲਈ ਪੁਲਿਸ ਨੂੰ ਬਿੱਟੂ ਵਿਰੁੱਧ ਸ਼ਿਕਾਇਤ ਕੀਤੀ ਗਈ ਹੈ।