ਦੇਸ਼ ਦੇ 25 ਰਾਜਾਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਗੁਜਰਾਤ ਸਭ ਤੋਂ ਵੱਧ ਪ੍ਰਭਾਵਿਤ ਹੈ। ਇੱਥੇ ਮੀਂਹ ਅਤੇ ਹੜ੍ਹ ਕਾਰਨ 24 ਘੰਟਿਆਂ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਜੂਨ ਤੋਂ ਹੁਣ ਤੱਕ ਗੁਜਰਾਤ ਵਿੱਚ 69 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇੱਥੇ ਨਾਗਪੁਰ ਦੀ ਤਹਿਸੀਲ ਸਾਵਨੇਰ ਵਿੱਚ ਇੱਕ ਕਾਰ ਵੱਡੇ ਨਾਲੇ ਵਿੱਚ ਰੁੜ੍ਹ ਗਈ। ਕਾਰ ‘ਚ 6 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ। ਬਾਕੀ ਤਿੰਨ ਲੋਕਾਂ ਦੀ ਭਾਲ ਜਾਰੀ ਹੈ।
ਗੁਜਰਾਤ ਦੇ ਅਹਿਮਦਾਬਾਦ ਵਿੱਚ ਐਤਵਾਰ ਰਾਤ ਨੂੰ ਵੀ ਕਾਫ ਮੀਂਹ ਪਿਆ। ਇਸ ਦੇ ਨਾਲ ਹੀ ਸੂਰਤ ਸਮੇਤ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਜਕੋਟ ਦੇ ਹਸਪਤਾਲ ‘ਚ ਪਾਣੀ ਭਰ ਜਾਣ ਕਾਰਨ ਮਰੀਜ਼ਾਂ ਨੂੰ ਕਿਸੇ ਹੋਰ ਥਾਂ ‘ਤੇ ਭੇਜ ਦਿੱਤਾ ਗਿਆ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ ਭੋਪਾਲ, ਇੰਦੌਰ ਅਤੇ ਜਬਲਪੁਰ ਸਮੇਤ 33 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ।
ਅਗਲੇ ਤਿੰਨ ਦਿਨਾਂ ਤੱਕ ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰੀ ਮੀਂਹ ਤੋਂ ਬਾਅਦ ਮੁੰਬਈ ‘ਚ ਹਾਈ ਟਾਈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਛੱਤੀਸਗੜ੍ਹ ‘ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਸੂਬੇ ਦਾ ਆਂਧਰਾ ਪ੍ਰਦੇਸ਼ ਨਾਲ ਸੰਪਰਕ ਟੁੱਟ ਗਿਆ ਹੈ।