ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ IAS ਸੰਜੇ ਪੋਪਲੀ ਦੀ ਅੱਜ ਮੁੜ ਤੋਂ ਅਦਾਲਤ ‘ਚ ਹੋਵੇਗੀ ਪੇਸ਼ੀ

0
337

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੁਣ ਸਿਆਸਤਦਾਨਾਂ ਦੇ ਨਾਲ-ਨਾਲ ਅਫਸਰਸ਼ਾਹੀ ‘ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਕਰਨ ਵਾਲਿਆਂ ‘ਤੇ ਮਾਨ ਸਰਕਾਰ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਮਾਮਲੇ ‘ਚ ਆਈਏਐਸ ਅਧਿਕਾਰੀ ਸੰਜੇ ਪੋਪਲੀ ਦਾ ਚਾਰ ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ ਅਤੇ ਉਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਕਈ ਵੱਡੇ ਖੁਲਾਸੇ ਹੋਏ ਹਨ।

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪਾਪਲੀ ਨੂੰ ਸੋਮਵਾਰ ਦੇਰ ਸ਼ਾਮ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਸੈਕਟਰ-17 ਵਿੱਚ ਆਪਣੀ ਪਤਨੀ ਨਾਲ ਖਰੀਦਦਾਰੀ ਕਰਨ ਗਿਆ ਸੀ। ਇਸ ਰਿਸ਼ਵਤਖੋਰੀ ਦੀ ਖੇਡ ਰਚਣ ਵਾਲੇ ਉਸ ਦੇ ਸਹਾਇਕ ਸਕੱਤਰ ਸੰਦੀਪ ਵਤਸ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਸੰਜੇ ਪੋਪਲੀ, ਆਈ.ਏ.ਐਸ., ਜਦੋਂ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ. ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਜੋਂ ਤਾਇਨਾਤ ਸਨ, ਨੇ ਆਪਣੇ ਸਹਾਇਕ ਸਕੱਤਰ ਸੰਦੀਪ ਵਤਸ ਦੀ ਮਿਲੀਭੁਗਤ ਨਾਲ 7.30 ਕਰੋੜ ਰੁਪਏ ਦੇ ਟੈਂਡਰ ਕਲੀਅਰ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ 12 ਜਨਵਰੀ, 2022 ਵਾਲੇ ਦਿਨ ਸੰਦੀਪ ਦੇ ਵਟਸਐਪ ਤੋਂ ਉਸਨੂੰ ਕਾਲ ਆਈ, ਜਿਸ ਵਿੱਚ ਸੰਜੇ ਪੋਪਲੀ ਦੀ ਤਰਫੋਂ ਟੈਂਡਰ ਅਲਾਟਮੈਂਟ ਲਈ 7 ਲੱਖ ਰੁਪਏ (7 ਕਰੋੜ ਰੁਪਏ ਦੇ ਪ੍ਰੋਜੈਕਟ ਦਾ 1ਫੀਸਦ) ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਉਸਨੇ ਡਰ ਕੇ ਆਪਣੇ ਪੀ.ਐਨ.ਬੀ. ਖਾਤੇ ਵਿੱਚੋਂ 3.5 ਲੱਖ ਰੁਪਏ ਕਢਵਾ ਕੇ ਸੈਕਟਰ-20, ਚੰਡੀਗੜ ਵਿਖੇ ਇੱਕ ਕਾਰ ਵਿੱਚ ਸੰਦੀਪ ਵਤਸ ਨੂੰ ਦੇ ਦਿੱਤੇ। ਉਸਨੇ ਦੱਸਿਆ ਕਿ ਰਕਮ ਪ੍ਰਾਪਤ ਕਰਨ ਤੋਂ ਬਾਅਦ ਸੰਦੀਪ ਵਤਸ ਨੇ ਸੰਜੇ ਪੋਪਲੀ ਨੂੰ ਉਸਦੇ ਵਟਸਐਪ ਨੰਬਰ ‘ਤੇ ਕਾਲ ਕਰਕੇ ਪੁਸ਼ਟੀ ਵੀ ਕੀਤੀ ਅਤੇ ਆਪਣੇ ਲਈ ਵੀ 5000 ਰੁਪਏ ਲਏ ਸਨ।

LEAVE A REPLY

Please enter your comment!
Please enter your name here