ਦੁੱਧ ਵਿਕਰੇਤਾ ਕੰਪਨੀ ਮਦਰ ਡੇਅਰੀ ਨੇ ਦਿੱਲੀ-ਐੱਨਸੀਆਰ ਇਲਾਕੇ ਵਿੱਚ ਦੁੱਧ ਦੀਆਂ ਕੀਮਤਾਂ ਦੋ ਰੁਪਏ ਪ੍ਰਤੀ ਲਿਟਰ ਵਧਾਉਣ ਦਾ ਐਲਾਨ ਕੀਤਾ ਹੈ। ਨਵੀਆਂ ਕੀਮਤਾਂ ਮੰਗਲਵਾਰ ਤੋਂ ਲਾਗੂ ਹੋ ਜਾਣਗੀਆਂ। ਮੌਜਦਾ ਵਰ੍ਹੇ ਇਹ ਪੰਜਵਾਂ ਮੌਕਾ ਹੈ ਜਦੋਂ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਧਾਈਆਂ ਹਨ। ਜ਼ਿਕਰਯੋਗ ਹੈ ਕਿ ਮਦਰ ਡੇਅਰੀ ਵੱਲੋਂ ਦਿੱਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਰੋਜ਼ਾਨਾ 30 ਲੱਖ ਲਿਟਰ ਤੋਂ ਵਧ ਦੁੱਧ ਦੀ ਵਿਕਰੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: ‘ਵੀਰ ਬਾਲ ਦਿਵਸ’ ਮੌਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸੀਸ ਝੁਕਾਉਂਦਾ…
ਮਦਰ ਡੇਅਰੀ ਨੇ ਐਨਸੀਆਰ ਵਿੱਚ ਫੁੱਲ-ਕਰੀਮ, ਟੋਂਡ ਅਤੇ ਡਬਲ-ਟੋਂਡ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 27 ਦਸੰਬਰ ਯਾਨੀ ਮੰਗਲਵਾਰ ਤੋਂ ਲਾਗੂ ਹੋਣਗੀਆਂ।
ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਦੀ ਕੀਮਤ 2 ਰੁਪਏ ਵਧਾ ਕੇ 66 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ, ਜਦਕਿ ਟੋਨਡ ਦੁੱਧ ਦੀ ਕੀਮਤ 51 ਰੁਪਏ ਤੋਂ ਵਧਾ ਕੇ 53 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਡਬਲ ਟਨ ਦੁੱਧ ਦੀ ਕੀਮਤ 45 ਰੁਪਏ ਤੋਂ ਵਧਾ ਕੇ 47 ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ ਗਾਂ ਦੇ ਦੁੱਧ ਅਤੇ ਟੋਕਨ ਮਿਲਕ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।