ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਪੂਰੇ ਦੇਸ਼ ਵਿੱਚ ਇਕੱਲਿਆਂ ਲੜਨ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਹੁਣ ਬਸਪਾ ਦਾ ਰਾਹ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖਰਾ ਹੋਵੇਗਾ।

ਸੂਤਰਾਂ ਦੀ ਮੰਨੀਏ ਤਾਂ ਦੋਵਾਂ ਧਿਰਾਂ ਵਿਚਾਲੇ ਲੰਬੇ ਸਮੇਂ ਤੋਂ ਰਿਸ਼ਤੇ ਸੁਖਾਵੇਂ ਨਹੀਂ ਚੱਲ ਰਹੇ ਸਨ। ਹਾਲਾਂਕਿ ਇਹ ਐਲਾਨ ਅਕਾਲੀ ਦਲ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ ਕਿਉਂਕਿ ਹੁਣ ਤੱਕ ਦਲ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੋਇਆ ਹੈ। ਜਦਕਿ ਉਨ੍ਹਾਂ ਦਾ ਗਠਜੋੜ ਬਸਪਾ ਨਾਲ ਸੀ। ਹਾਲਾਂਕਿ ਦੋਵਾਂ ਪਾਰਟੀਆਂ ਦੇ ਸੂਬਾਈ ਆਗੂਆਂ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ।

ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ ਸੀ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇੱਕ ਸੀਟ ਮਿਲੀ ਸੀ ਪਰ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ।

LEAVE A REPLY

Please enter your comment!
Please enter your name here