ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਮਾਮੂਲੀ ਝਗੜੇ ਤੋਂ ਬਾਅਦ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਸਕਾਰਪੀਓ ਗੱਡੀ ‘ਚ ਫਰਾਰ ਹੋ ਗਏ। ਘਟਨਾ ਬੁੱਧਵਾਰ ਦੇਰ ਰਾਤ ਵਾਪਰੀ।
ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮ੍ਰਿਤਕ ਦੀ ਪਛਾਣ ਸੁਮਿਤ ਵਾਸੀ ਰੱਤੇਵਾਲਾ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਚਸ਼ਮਦੀਦਾਂ ਅਨੁਸਾਰ ਬੁੱਧਵਾਰ ਰਾਤ ਕਰੀਬ ਸਾਢੇ ਨੌਂ ਵਜੇ ਕੋਟਕਪੂਰਾ ਰੋਡ ਬਾਈਪਾਸ ’ਤੇ ਸਕਾਰਪੀਓ ਕਾਰ ’ਚ ਆਏ ਕੁਝ ਨੌਜਵਾਨ ਗੱਡੀ ’ਚੋਂ ਹੇਠਾਂ ਉਤਰ ਗਏ।
ਉਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਿਸਤੌਲ ਫੜੀ ਹੋਈ ਸੀ। ਉਨ੍ਹਾਂ ਦਾ ਸੁਮਿਤ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜਮਾਂ ਨੇ ਸੁਮਿਤ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਹੋਰ ਨੌਜਵਾਨ ਵੀ ਜ਼ਖਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।