ਮੋਗਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 3 ਗੈਂਗਸਟਰ ਕੀਤੇ ਕਾਬੂ

0
6

ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਖਿਲਾਫ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ।ਉਸ ਮੁਹਿੰਮ ਤਹਿਤ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ।ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਵਿਚ ਅੱਜ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ।ਮੋਗਾ ‘ਚ ਪੰਜਾਬ ਪੁਲਿਸ ਵਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਜਿਸ ਉਪਰੰਤ 3 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਗੈਂਗਸਟਰ ਬੰਬੀਹਾ ਗੈਂਗ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ:http://ਜਲੰਧਰ ਵਿਖੇ ਨਸ਼ੇ ‘ਚ ਟੱਲੀ DSP ਨੇ ਕੀਤੀ ਫਾਈਰਿੰਗ

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਨੇ ਪਹਿਲਾਂ ਪੁਲਿਸ ’ਤੇ ਗੋਲੀ ਚਲਾਈ ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ।ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਕਰਮੀ ਜ਼ਖ਼ਮੀ ਹੋ ਗਿਆ ਹੈ ਤੇ ਇੱਕ ਗੈਂਗਸਟਰ ਦੇ ਲੱਤ ‘ਚ ਗੋਲੀ ਲੱਗੀ ਹੈ। ਗ੍ਰਿਫਤਾਰ ਗੈਂਗਸਟਰਾਂ ਵਿਚੋਂ ਇਕ ਦੀ ਪਛਾਣ ਸ਼ੰਕਰ ਰਾਜਪੂਤ ਵਜੋਂ ਹੋਈ ਹੈ।

LEAVE A REPLY

Please enter your comment!
Please enter your name here