ਮੋਗਾ ‘ਚ ਵਾਪਰਿਆਂ ਦਰਦਨਾਕ ਹਾਦਸਾ, ਕੰਧ ਡਿੱਗਣ ਨਾਲ 2 ਬੱਚੀਆਂ ਦੀ ਮੌਤ, 8 ਲੋਕ ਮਲਬੇ ਹੇਠ ਦੱਬੇ

0
671

ਮੋਗਾ ‘ਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਮੋਗਾ ਦੇ ਪਿੰਡ ਸੰਧੂਆਂ ਵਾਲਾ ਰੋਡ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ‘ਚ ਝੌਂਪੜੀ ਬਣਾ ਕੇ ਰਹਿ ਰਹੇ ਇਕ ਪਰਿਵਾਰ ’ਤੇ ਬਾਰਿਸ਼ ਕਹਿਰ ਬਣ ਕੇ ਟੁੱਟੀ। ਸ਼ਨਿੱਚਰਵਾਰ ਦੇਰ ਰਾਤ ਮੀਂਹ ਤੇ ਤੇਜ਼ ਹਵਾਵਾਂ ਕਾਰਨ ਝੁੱਗੀ ‘ਤੇ ਵੱਡੀ ਕੰਧ ਡਿੱਗ ਗਈ। ਇਸ ਦੌਰਾਨ ਝੌਂਪੜੀ ਅੰਦਰ ਸੁੱਤੇ ਹੋਏ ਕਰੀਬ 8 ਵਿਅਕਤੀ ਮਲਬੇ ਹੇਠ ਦੱਬ ਗਏ, ਜਿਨ੍ਹਾਂ ‘ਚੋਂ 5 ਸਾਲ ਦੀ ਬੱਚੀ ਤੇ ਡੇਢ ਸਾਲ ਦੀ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੌਲਾ ਸੁਣ ਕੇ ਆਸਪਾਸ ਦੇ ਲੋਕਾਂ ਨੇ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਸਹਿਯੋਗ ਦੀ ਅਪੀਲ ਕੀਤੀ ਹੈ।

ਮੀਡੀਆ ਰਿਪੋਰਟ ਅਨੁਸਾਰ ਮੋਗਾ ਦੇ ਸੰਧੂਆਂਵਾਲਾ ਰੋਡ ‘ਤੇ ਠੇਕੇ ‘ਤੇ ਸਬਜ਼ੀ ਵੇਚਣ ਵਾਲੇ ਰਾਜੇਸ਼ ਸ਼ਾਹ ਪੁੱਤਰ ਚੰਦੇਸ਼ਵਰ ਸ਼ਾਹ ਨੇ ਦੱਸਿਆ ਕਿ ਉਹ ਪਿਛਲੇ 3 ਮਹੀਨਿਆਂ ਤੋਂ ਕੁਲਦੀਪ ਸਿੰਘ ਦੀ ਮੋਟਰ ਵਾਲੀ ਜ਼ਮੀਨ ਠੇਕੇ ‘ਤੇ ਲੈ ਕੇ ਪਾਲਕ ਤੇ ਹੋਰ ਸਬਜ਼ੀਆਂ ਵੇਚਣ ਦਾ ਕੰਮ ਕਰ ਰਿਹਾ ਹੈ। ਸ਼ਨਿੱਚਰਵਾਰ ਦੀ ਰਾਤ ਨੂੰ ਉਹ ਆਪਣੇ ਪੂਰੇ ਪਰਿਵਾਰ ਤੇ ਹੋਰ ਲੋਕਾਂ ਨਾਲ ਖੇਤ ‘ਚ ਬਣੀ ਝੌਂਪੜੀ ‘ਚ ਸੌਂ ਰਿਹਾ ਸੀ ਕਿ ਰਾਤ ਕਰੀਬ 1 ਵਜੇ ਝੌਂਪੜੀ ਦੇ ਪਿੱਛੇ ਬਣੀ ਇਕ ਕੋਠੀ ਦੀ ਕੰਧ ਉਨ੍ਹਾਂ ਦੀ ਝੌਂਪੜੀ ‘ਤੇ ਡਿੱਗ ਗਈ, ਜਿਸ ਕਾਰਨ ਚੀਕ-ਚਿਹਾੜਾ ਮਚ ਗਿਆ। ਰੌਲਾ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਪਰ ਉਦੋਂ ਤਕ ਉਸ ਦੀਆਂ ਦੋਵਾਂ ਬੇਟੀਆਂ ਦੀ ਮੌਤ ਹੋ ਚੁੱਕੀ ਸੀ। ਹਾਦਸੇ ਦੌਰਾਨ ਛੇ ਹੋਰ ਲੋਕ ਵੀ ਜ਼ਖਮੀ ਹੋ ਗਏ। ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲੜਕੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here