ਮੌਸਮ ਵਿਭਾਗ ਨੇ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬਰਸਾਤ ਕਾਰਨ ਹੀਟ ਲਾਕ ਹੋਣ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਹੋਇਆ ਹੈ ਪਰ ਅੱਜ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।