ਪੰਜਾਬ ਦੇ ਮੰਤਰੀ ਮੰਡਲ ਵਿੱਚ ਵਿਸਥਾਰ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਕੱਲ੍ਹ ਮਾਨ ਮੰਤਰੀ ਮੰਡਲ ‘ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ।
ਜਾਣਕਾਰੀ ਮੁਤਾਬਿਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਅਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਸਥਾਨਕ ਸਰਕਾਰਾਂ,ਸੰਸਦੀ ਮਾਮਲੇ,ਭੁਮੀ ਤੇ ਜਲ ਸੁਰੱਖਿਅਣ, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਲੇਬਰ, ਸੈਰ ਸਪਾਟਾ ਅਤੇ ਸਭਿਆਚਾਰ ਵਿਭਾਗ ਦਿੱਤਾ ਗਿਆ ਹੈ। ਪੁਰਾਣੇ ਮੰਤਰੀਆਂ ਦੇ ਵਿਭਾਗਾਂ ‘ਚ ਵੀ ਤਬਦੀਲੀ ਕੀਤੀ ਗਈ ਹੈ। ਹਰਜੋਤ ਬੈਂਸ ਕੋਲ ਹੁਣ ਸਕੂਲੀ ਸਿੱਖਿਆ, ਜੇਲ੍ਹ ਤੇ ਮਾਈਨਿੰਗ ਤੇ ਜਲ ਸ੍ਰੋਤ ਵਿਭਾਗ ਹਨ।