ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਟਿਪਰ ਅਤੇ ਬੱਸ ਵਿਚਾਲੇ ਹੋਈ ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਅਤੇ ਕਈ ਸਵਾਰੀਆਂ ਜਲ ਗਈਆਂ। ਜਲਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ 12 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਐਸਪੀ ਵਿਜੇ ਖੱਤਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।
ਬੁਰੀ ਤਰ੍ਹਾਂ ਝੁਲਸੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਗੁਨਾ ਦੇ ਜ਼ਿਲਾ ਕੁਲੈਕਟਰ ਤਰੁਣ ਰਾਠੀ ਨੇ ਦੱਸਿਆ ਕਿ ਹਾਦਸੇ ‘ਚ ਜ਼ਖਮੀ ਹੋਏ 14 ਲੋਕਾਂ ਨੂੰ ਗੁਨਾ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਉਨ੍ਹਾਂ ਦੱਸਿਆ ਕਿ ਜਾਪਦਾ ਹੈ ਕਿ ਗੁਨਾ-ਹਾਰੋਂ ਰੋਡ ‘ਤੇ ਟਿਪਰ ਅਤੇ ਬੱਸ ਵਿਚਾਲੇ ਹੋਈ ਟੱਕਰ ਕਾਰਨ ਬੱਸ ਨੂੰ ਅੱਗ ਲੱਗ ਗਈ।ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਲਾਸ਼ਾਂ ਨੂੰ ਬਰਾਮਦ ਕਰਨਾ ਅਤੇ ਜ਼ਖਮੀਆਂ ਦਾ ਇਲਾਜ ਕਰਨਾ ਹੈ।ਅਗਲੇਰੀ ਜਾਂਚ ਜਾਰੀ ਹੈ।