ਸ਼ੰਭੂ ਬਾਰਡਰ ਤੋਂ ਲੈ ਕੇ ਖਨੌਰੀ ਬਾਰਡਰ ਤੱਕ ਮਾਹੌਲ ਹੰਗਾਮੇ ਵਾਲਾ ਬਣਿਆ ਹੋਇਆ ਹੈ। ਦੂਰ-ਦੂਰ ਤੱਕ ਕਿਸਾਨ ਹੀ ਕਿਸਾਨ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਅੱਗੇ ਵਧਣਾ ਵੀ ਜਾਰੀ ਹੈ। ਕਿਸਾਨਾਂ ਵਲੋਂ ਬੈਰੀਕੇਡ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਵੇਂ ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਕਈ ਕਿਸਾਨ ਆਗੂਆਂ ਨੂੰ ਇਸ ਅੰਦੋਲਨ ‘ਚ ਸ਼ਾਮਲ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਭਾਕਿਯੂ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਖੜ੍ਹੇ ਰਹਿਣ ਦੀ ਗੱਲ ਕਹੀ ਹੈ।
“ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣੇ। ਜੇਕਰ ਕਿਸਾਨਾਂ ਨਾਲ ਅਨਿਆਂ ਹੋਇਆ ਤਾਂ ਨਾ ਤਾਂ ਦਿੱਲੀ ਸਾਡੇ ਤੋਂ ਦੂਰ ਹੈ ਅਤੇ ਨਾ ਹੀ ਕਿਸਾਨ ਦੂਰ ਹਨ। ਟਿਕੈਤ ਨੇ ਕਿਹਾ ਕਿ ਇਹ ਮਾਰਚ (ਕਿਸਾਨ) ਯੂਨੀਅਨ ਵਲੋਂ ਬੁਲਾਇਆ ਗਿਆ ਹੈ। ਕਿਸਾਨ ਆਪਣਾ ਪੱਖ ਰੱਖਣ ਆ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।”
ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਹੁੰਦਾ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ। ਆਪਣੀ ਗੱਲ ਕਹਿਣ ਆ ਰਹੇ ਹਨ ਪੂਰੇ ਦੇਸ਼ ‘ਚ ਵੱਖ-ਵੱਖ ਤਰੀਕੇ ਨਾਲ ਆਪਣੀ ਗੱਲ ਕਹਿ ਰਹੇ ਹਨ ਤਾਂ ਉਨ੍ਹਾਂ ਦੀ ਗੱਲ ਸੁਣੋ।
ਖਨੌਰੀ ਬਾਰਡਰ ‘ਤੇ ਵੀ ਮਾਹੌਲ ਪੂਰਨ ਤੌਰ ‘ਤੇ ਤਣਾਅਪੂਰਨ ਹੋ ਗਿਆ ਹੈ। ਕਿਸਾਨਾਂ ਵਲੋਂ ਬੈਰੀਕੈਡ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਲਗਾਤਾਰ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਦੌਰਾਨ ਖਨੌਰੀ ‘ਚ ਇੱਕ ਕਿਸਾਨ ਜ਼ਖ਼ਮੀ ਤੱਕ ਹੋ ਗਿਆ।