ਰਾਜਪੁਰਾ ਪੱਤਰਕਾਰ ਖ਼ੁਦਕੁਸ਼ੀ ਮਾਮਲਾ : ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਕੀਤਾ ਰੁਖ

0
55

ਰਾਜਪੁਰਾ ਦੇ ਪੱਤਰਕਾਰ ਰਮੇਸ਼ ਸ਼ਰਮਾ ਦੀ ਆਤਮ ਹੱਤਿਆ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਜਿੱਥੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਗਲੀ ਸੁਣਵਾਈ 21 ਦਸੰਬਰ ਨੂੰ ਤੈਅ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਸਿਡਨੀ ਆਸਟ੍ਰੇਲੀਆ ਵਿੱਚ ਬੈਠ ਕੇ ਐਡਵੋਕੇਟ ਦੇ ਮਾਧਿਅਮ ਤੋਂ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਗਾਈ ਹੈ।

ਕਾਬਿਲੇਗੌਰ ਹੈ ਕਿ ਪੱਤਰਕਾਰ ਰਮੇਸ਼ ਕੁਮਾਰ ਨੇ 11 ਨਵੰਬਰ ਨੂੰ ਆਤਮ ਹੱਤਿਆ ਕਰ ਲਈ ਸੀ। ਆਤਮ ਹੱਤਿਆ ਕਰਨ ਤੋਂ ਪਹਿਲਾਂ ਰਮੇਸ਼ ਕੁਮਾਰ ਸ਼ਰਮਾ ਨੇ ਇੱਕ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਜਿਸ ਨੇ ਦੋਸ਼ ਲਾਏ ਸਨ ਕਿ ਉਸ ਨੂੰ ਆਤਮ ਹੱਤਿਆ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਸਦੀ ਮੌਤ ਲਈ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਬੇਟਾ ਨਿਰਭੈ ਸਿੰਘ ਮਿਲਟੀ ਕੰਬੋਜ਼, ਸੰਜੀਵ ਕੁਮਾਰ ਗਰਗ, ਭੁਪਿੰਦਰ ਕਪੂਰ, ਲਵਕੇਸ਼ ਕਪੂਰ, ਅਵਤਾਰ ਸਿੰਘ ਜ਼ਿੰਮੇਵਾਰ ਹਨ। ਇੰਨਾ ਹੀ ਨਹੀਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ। ਜਿਸ ਉਤੇ ਰਾਜਪੁਰਾ ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਸਾਬਕਾ ਵਿਧਾਇਕ ਕੰਬੋਜ ਸਣੇ ਹੋਰਨਾਂ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਪਰ ਕੋਈ ਵੀ ਮੁਲਜ਼ਮ ਪੁਲਿਸ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਸਾਬਕਾ ਵਿਧਾਇਕ ਕੰਬੋਜ਼ ਨੇ ਕੁਝ ਦਿਨ ਪਹਿਲਾਂ ਸੈਸ਼ਨ ਕੋਰਟ ‘ਚ ਜ਼ਮਾਨਤ ਲਈ ਅਰਜ਼ੀ ਲਾਈ ਸੀ ਪਰ ਉਸਦੀ ਜ਼ਮਾਨਤ ਅਰਜ਼ੀ ਖਾਰਿਜ ਹੋ ਗਈ ਸੀ। ਪੁਲਿਸ ਨੂੰ ਲੱਗਦਾ ਸੀ ਕਿ ਵਿਧਾਇਕ ਕੰਬੋਜ਼ ਵਿਦੇਸ਼ ਭੱਜ ਸਕਦੇ ਹਨ। ਇਸ ਲਈ ਕੁਝ ਦਿਨ ਪਹਿਲਾਂ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪਰ ਹੁਣ ਲੱਗਦਾ ਹੈ ਕਿ ਪੁਲਿਸ ਦੇ ਲੁੱਕ ਆਊਟ ਨੋਟਿਸ ਜਾਰੀ ਹੋਣ ਤੋਂ ਪਹਿਲਾਂ ਹੀ ਉਹ ਵਿਦੇਸ਼ ਭੱਜ ਗਏ ਸਨ।

LEAVE A REPLY

Please enter your comment!
Please enter your name here