ਰਾਮ ਰਹੀਮ ਨਾਲ ਜੁੜੀ ਵੱਡੀ ਖਬਰ, ਮੁੜ ਜੇਲ੍ਹ ‘ਚੋਂ ਆਵੇਗਾ ਬਾਹਰ

0
6

ਡੇਰਾ ਮੁਖੀ ਰਾਮ ਰਹੀਮ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ‘ਤੇ ਬਾਹਰ ਆਵੇਗਾ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ ਫਿਰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੂੰ ਅੱਜ ਨੌਵੀਂ ਵਾਰ ਪੈਰੋਲ ਦਿੱਤੀ ਗਈ ਹੈ।

ਫਿਲਹਾਲ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਸਮੇਂ ਉਹ ਯੂਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ। ਸੂਤਰਾਂ ਮੁਤਾਬਕ ਰਾਮ ਰਹੀਮ ਅੱਜ ਸ਼ਾਮ ਜਾਂ ਭਲਕੇ ਤੱਕ ਜੇਲ੍ਹ ਵਿੱਚੋਂ ਬਾਹਰ ਆ ਸਕਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਸਤੰਬਰ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ।

LEAVE A REPLY

Please enter your comment!
Please enter your name here