ਰੂਪਨਗਰ ‘ਚ ਫੈਲੀ ਸਨਸਨੀ, ਸ਼ੱਕੀ ਹਾਲਤਾਂ ‘ਚ ਕਾਰ ‘ਚੋਂ ਮਿਲੀ ਸਾਬਕਾ ਫੌਜੀ ਦੀ ਲਾ.ਸ਼

0
80

ਰੂਪਨਗਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸੜਕ ‘ਤੇ ਇੱਕ ਕਾਰ ‘ਚੋਂ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਦੱਸਿਆਂ ਜਾ ਰਿਹਾ ਹੈ ਕਿ ਰੂਪਨਗਰ ਦੇ ਨੰਗਲ ਚੌਕ ਨੇੜੇ ਨਿਰੰਕਾਰੀ ਭਵਨ ਦੇ ਬਾਹਰੋਂ ਇਕ ਕਾਰ ‘ਚੋਂ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ‘ਚ ਮਿਲੀ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਸੜਕ ਹਾਦਸੇ ਦਾ ਹੋਏ ਸ਼ਿਕਾਰ

ਜਿਸ ਵਿਅਕਤੀ ਦੀ ਕਾਰ ‘ਚੋਂ ਲਾਸ਼ ਮਿਲੀ ਹੈ ਉਹ ਨਜ਼ਦੀਕੀ ਜਗਜੀਤ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਿਅਕਤੀ ਇੱਕ ਸਾਬਕਾ ਫੌਜੀ ਹੈ ਤੇ ਜਿਸਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਜਿਵੇਂ ਹੀ ਇਸਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਘਟਨਾ ਸਥਾਨ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here