ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਰਾਜਨ ਦੀ ਹਰਿਆਣਾ ਦੇ ਯਮੁਨਾਨਗਰ ‘ਚ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਰਾਜਨ ਕਈ ਵੱਡੀਆਂ ਗੈਂਗਵਾਰਾਂ ‘ਚ ਸ਼ਾਮਲ ਰਿਹਾ ਹੈ। ਉਸ ਦੇ ਹੱਥ-ਪੈਰ ਬੱਝੇ ਹੋਏ ਸਨ ਤੇ ਉਸ ਨੂੰ ਜਿਊਂਦਾ ਸਾੜਿਆ ਗਿਆ ਸੀ। ਰਾ
ਜਨ ਦੀ ਲਾਸ਼ ਪੱਛਮੀ ਯਮੁਨਾ ਦੇ ਕੰਢੇ ਸੜੀ ਹੋਈ ਹਾਲਤ ‘ਚ ਮਿਲੀ ਹੈ। ਲਾਰੈਂਸ ਬਿਸ਼ਨੋਈ ਦੇ ਵਿਰੋਧੀ ਗੈਂਗ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ।