AGTF ਪੰਜਾਬ ਨੂੰ ਅੱਜ ਉਦੋਂ ਇੱਕ ਵੱਡੀ ਸਫਲਤਾ ਮਿਲੀ ਜਦੋਂ ਉਸਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦਾ ਅਪਰਾਧਿਕ ਇਤਿਹਾਸ ਹੈ, ਉਸਦੇ ਖਿਲਾਫ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ UAPA ਸਮੇਤ 20 ਕੇਸ ਦਰਜ ਹਨ।
ਉਹ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਇੱਕ ਜਿਮ ਵਿੱਚ ਸਨਸਨੀਖੇਜ਼ ਹੱਤਿਆ ਵਿੱਚ ਵੀ ਸ਼ਾਮਲ ਸੀ।ਮਿਲੀ ਜਾਣਕਾਰੀ ਅਨੁਸਾਰ ਉਸ ਨੂੰ ਵਿਰੋਧੀ ਗੈਂਗ ਦੇ ਮੈਂਬਰ ਨੂੰ ਖਤਮ ਕਰਨ ਲਈ ਵਿਦੇਸ਼-ਅਧਾਰਤ ਹੈਂਡਲਰ ਦੁਆਰਾ ਕੰਮ ਸੌਂਪਿਆ ਗਿਆ ਸੀ। ਉਹ ਸਰਹੱਦ ਪਾਰ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ।