ਭਾਜਪਾ ਦੇ ਸੀਨੀਅਰ ਲੀਡਰ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਐਵਾਰਡ ਮਿਲੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, “ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਉਨ੍ਹਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਹ ਸਨਮਾਨ ਦਿੱਤੇ ਜਾਣ ‘ਤੇ ਵਧਾਈ ਦਿੱਤੀ।”