ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਥਾਣਾ ਮਾਡਲ ਟਾਊਨ ਦੀ SHO ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ

0
31

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੱਲੋਂ ਐਤਵਾਰ ਨੂੰ ਥਾਣਾ ਮਾਡਲ ਟਾਊਨ ਦੀ ਐੱਸ. ਐੱਚ. ਓ. ਗੁਰਸ਼ਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਆਈ. ਪੀ. ਐੱਸ. ਅਧਿਕਾਰੀ ਏ. ਸੀ. ਪੀ. ਸਿਵਲ ਲਾਈਨ ਜਸਰੂਪ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਚ ਦਿਨ-ਬ-ਦਿਨ ਵੱਧ ਰਹੇ ਅਪਰਾਧ ਨੂੰ ਰੋਕਣ ’ਚ ਐੱਸ. ਐੱਚ. ਓ. ਫੇਲ੍ਹ ਸਾਬਤ ਹੋ ਰਹੀ ਸੀ। ਇਸੇ ਕਾਰਨ ਉਕਤ ਕਦਮ ਚੁੱਕਿਆ ਗਿਆ ਹੈ। ਹਾਲ ਦੀ ਘੜੀ ਨਵੇਂ ਐੱਸ. ਐੱਚ. ਓ. ਨੂੰ ਤਾਇਨਾਤ ਨਹੀਂ ਕੀਤਾ ਗਿਆ।

ਵਰਣਨਯੋਗ ਹੈ ਕਿ ਸ਼ਨੀਵਾਰ ਨੂੰ ਮਨੀ ਐਕਸਚੇਂਜਰ 2 ਭਰਾਵਾਂ ਤੋਂ ਖਿਡੌਣਾ ਪਿਸਤੌਲ ਦੇ ਜ਼ੋਰ ’ਤੇ ਵਾਰਦਾਤ ਕਰਨ ਦਾ ਯਤਨ ਕੀਤਾ ਗਿਆ ਸੀ ਪਰ ਦੋਵੇਂ ਭਰਾਵਾਂ ਨੇ ਆਸ-ਪਾਸ ਦੇ ਦੁਕਾਨਦਾਰਾਂ ਦੀ ਮਦਦ ਨਾਲ 2 ਬਦਮਾਸ਼ਾਂ ਨੂੰ ਦਬੋਚ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਸੀ, ਜਦੋਂਕਿ ਤੀਜਾ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ ਸੀ।

ਸੂਤਰਾਂ ਦੀ ਮੰਨੀਏ ਤਾਂ ਕਈ ਹੋਰ ਥਾਣਾ ਮੁਖੀ ਵੀ ਪੁਲਸ ਕਮਿਸ਼ਨਰ ਦੇ ਨਿਸ਼ਾਨੇ ’ਤੇ ਹਨ, ਜਿਨ੍ਹਾਂ ਦੀ ਰਿਪੋਰਟ ਤਿਆਰ ਹੋ ਰਹੀ ਹੈ, ਜਿਨ੍ਹਾਂ ਨੂੰ ਕਿਸੇ ਸਮੇਂ ਵੀ ਲਾਈਨ ਹਾਜ਼ਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਕਮਿਸ਼ਨਰ ਵੱਲੋਂ ਜੁਆਇਨਿੰਗ ਤੋਂ ਬਾਅਦ ਡਿਊਟੀ ਵਧੀਆ ਕਰਨ ਵਾਲੇ ਕਈ ਅਧਿਕਾਰੀਆਂ ਤੋਂ ਲੈ ਕੇ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਇਨਾਮ ਵੰਡੇ ਹਨ। ਸੀ. ਪੀ. ਵੱਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਗਿਆ ਸੀ ਕਿ ਡਿਊਟੀ ’ਚ ਕੋਤਾਹੀ ਵਰਤਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here