ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਸਰਗਰਮ, ਪੰਜਾਬ ਕਾਂਗਰਸ ਵਲੋਂ ਚੋਣ ਕਮੇਟੀ ਦਾ ਕੀਤਾ ਗਿਆ ਗਠਨ

0
66

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਸਰਗਰਮ ਹਨ। ਦੱਸ ਦਈਏ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਕਾਂਗਰਸ ਨੇ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ। ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ। ਚੋਣ ਕਮੇਟੀ ਦਾ ਚੇਅਰਮੈਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਬਣਾਇਆ ਗਿਆ ਹੈ।

ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸਮੇਤ 27 ਆਗੂਆਂ ਨੂੰ ਥਾਂ ਦਿੱਤੀ ਗਈ। ਪੰਜਾਬ ਲਈ ਗਠਿਤ ਕਮੇਟੀਆਂ ਵਿੱਚ 27 ਸਥਾਈ ਮੈਂਬਰ ਅਤੇ ਚਾਰ ਵਿਸ਼ੇਸ਼ ਅਹੁਦੇਦਾਰ ਮੈਂਬਰ ਹੋਣਗੇ।

ਇਹ ਵੀ ਪੜ੍ਹੋ :ਪੰਜਾਬ ਪੁਲਿਸ ਦਾ ਨਸ਼ਿਆਂ ਖਿਲਾਫ਼ ਵੱਡਾ ਐਕਸ਼ਨ, ਇੱਕ ਹਫ਼ਤੇ ‘ਚ 141 ਤਸ.ਕਰ ਕੀਤੇ ਕਾਬੂ

ਕੁਝ ਸੀਨੀਅਰ ਆਗੂਆਂ ਨੂੰ ਚੋਣ ਕਮੇਟੀ ਵਿੱਚ ਥਾਂ ਨਹੀਂ ਮਿਲੀ, ਜਦੋਂ ਕਿ ਉਨ੍ਹਾਂ ਦੇ ਖੇਤਰਾਂ ਦੇ ਹੋਰ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਅੰਮ੍ਰਿਤਸਰ ਸੰਸਦੀ ਹਲਕੇ ਤੋਂ ਤਿੰਨ ਆਗੂਆਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

ਇਸੇ ਤਰ੍ਹਾਂ ਖਡੂਰ ਸਾਹਿਬ ਸੰਸਦੀ ਸੀਟ ’ਤੇ ਦੋ ਆਗੂਆਂ ਨੂੰ ਥਾਂ ਦਿੱਤੀ ਗਈ ਹੈ ਪਰ ਸੰਸਦ ਮੈਂਬਰ ਜਸਬੀਰ ਡਿੰਪਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਫਤਿਹਗੜ੍ਹ ਦੇ ਸੰਸਦ ਮੈਂਬਰ ਅਮਰ ਸਿੰਘ ਵੀ ਕਮੇਟੀ ਵਿੱਚ ਸ਼ਾਮਲ ਨਹੀਂ ਹਨ।

ਇਹ ਵੀ ਪੜ੍ਹੋ : ਕੈਦੀਆਂ ਵੱਲੋਂ ਜੇਲ੍ਹ ‘ਚ ਜਨਮ ਦਿਨ ਦੀ ਪਾਰਟੀ ਮਨਾਉਣ ਦੇ ਮਾਮਲੇ ‘ਚ ਐਕਸ਼ਨ, 2…

ਕਾਂਗਰਸ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਗੰਭੀਰ ਹੈ। ਸਭ ਤੋਂ ਪਹਿਲਾਂ ਪੰਜਾਬ ਵਿੱਚ ਪਾਰਟੀ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੂੰ ਨਿਯੁਕਤ ਕੀਤਾ ਗਿਆ।

ਇਸ ਦੇ ਨਾਲ ਹੀ ਚੋਣ ਵਾਰ ਰੂਮ ਅਤੇ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਲੋਕ ਸਭਾ ਹਲਕਿਆਂ ਲਈ ਨਵੇਂ ਚਿਹਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਰਟੀ ਨਾਰਾਜ਼ ਲੋਕਾਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਜਦਕਿ ਕੁਝ ਲੋਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਰਖਾਸਤ ਵੀ ਕੀਤਾ ਗਿਆ ਹੈ।

ਇਸ ਕਮੇਟੀ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ, ਪਾਰਟੀ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਮੁਖੀ ਅਤੇ ਮਹਿਲਾ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਵੀ ਵਿਸ਼ੇਸ਼ ਅਹੁਦੇਦਾਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here