ਅੱਜ ਸਵੇਰੇ 4:33 ਵਜੇ ਲੱਦਾਖ ਦੇ ਲੇਹ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
ਇਸ ਤੋਂ ਪਹਿਲਾਂ ਸੋਮਵਾਰ 25 ਦਸੰਬਰ ਨੂੰ ਰਾਤ 1.10 ਵਜੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। NCS ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.7 ਸੀ।