ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਉਹ ਲਾੜੇ ਦੇ ਲਿਬਾਸ ਵਿੱਚ ਨਜ਼ਰ ਆ ਰਹੇ ਹਨ। ਫਿਲਹਾਲ ਇਸ ਸਬੰਧੀ ਗਾਇਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ।
ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਗੁਰਨਾਮ ਭੁੱਲਰ ਆਪਣੀ ਪਤਨੀ ਲਈ ਗਾਣਾ ਗਾਉਂਦੇ ਦਿਖਾਈ ਦੇ ਰਹੇ ਹਨ। ਇਸ ਵਿਆਹ ਵਿੱਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਖੂਬ ਰੌਣਕਾਂ ਲਗਾਈਆਂ। ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।