ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ

0
299

ਸੂਬੇ ਦੇ ਮੁੱਖ ਸਕੱਤਰ ਨਿਯੁਕਤ ਕੀਤੇ ਵਿਜੇ ਕੁਮਾਰ ਜੰਜੂਆ, ਆਈ.ਏ.ਐੱਸ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਅਨਿਰੁਧ ਤਿਵਾੜੀ ਦੀ ਥਾਂ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਜੰਜੂਆ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।

ਉਹਨਾਂ ਭਾਰਤ ਸਰਕਾਰ ਦੇ ਨਾਲ ਇੱਕ  ਆਈ.ਟੀ.ਐਸ. (ਭਾਰਤੀ ਦੂਰਸੰਚਾਰ ਸੇਵਾ) ਇੰਜਨੀਅਰ ਵਜੋਂ ਵੀ ਢਾਈ ਸਾਲ ਕੰਮ ਕੀਤਾ। 1988 ਵਿੱਚ ਆਈ.ਆਰ.ਐਸ (ਇਨਕਮ ਟੈਕਸ) ਲਈ ਚੁਣੇ ਗਏ ਅਤੇ ਫਿਰ 1989 ਵਿੱਚ ਆਲ ਇੰਡੀਆ 12ਵੇਂ ਰੈਂਕ ਨਾਲ ਆਈ.ਏ.ਐਸ. ਵਿੱਚ ਚੁਣੇ ਜਾਣ ਪਿੱਛੋਂ ਪੰਜਾਬ ਕੇਡਰ ਅਲਾਟ ਕੀਤਾ ਹੋਇਆ।

ਜ਼ਿਕਰਯੋਗ ਹੈ ਕਿ ਜੰਜੂਆ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ  ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜ਼ਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here