ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ਨੇ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਦੇ ਲਈ ਉਸ ਨੂੰ ਭਾਰਤ ਆਉਣਾ ਪਵੇਗਾ। ਦੱਸ ਦਈਏ ਕਿ ਸ਼ਗਨਪ੍ਰੀਤ ਨੇ ਖੁਦ ਨੂੰ ਮੂਸੇਵਾਲਾ ਦਾ ਮੈਨੇਜਰ ਦੱਸਦਿਆਂ ਹਾਈਕੋਰਟ ‘ਚ ਅਗਾਊਂ ਜ਼ਮਾਨਤ ਅਤੇ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਹੋਈ।
ਹਾਲਾਂਕਿ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਨਹੀਂ ਦਿੱਤੀ। ਦੱਸ ਦੇਈਏ ਕਿ ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖਤਰਾ ਦੱਸਿਆ ਹੈ। ਉਸ ਨੇ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਸ਼ਗਨਪ੍ਰੀਤ ਨੂੰ ਵਿੱਕੀ ਮਿੱਡੂਖੇੜਾ ਮਾਮਲੇ ‘ਚ ਸ਼ੱਕ ਦੇ ਆਧਾਰ ‘ਤੇ ਦੋਸ਼ੀ ਦੱਸਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਸ਼ਗਨਪ੍ਰੀਤ ਫਿਲਹਾਲ ਆਸਟ੍ਰੇਲੀਆ ‘ਚ ਹੈ।