ਬਿਹਾਰ ਦੀ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਸੀਐਮ ਨਿਤੀਸ਼ ਕੁਮਾਰ ਨੇ ਕੁਝ ਨਿਯਮਾਂ ਵਿੱਚ ਬਦਲਾਅ ਕੀਤਾ ਹੈ।ਹੁਣ ਤੋਂ ਸਕੂਲਾਂ ਵਿੱਚ ਹਰ ਸ਼ਨੀਵਾਰ ਨੂੰ ਨੋ ਬੈਗ ਡੇਅ ਹੋਵੇਗਾ। ਸੀਐਮ ਨਿਤੀਸ਼ ਨੇ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਆਪਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦਾ ਨਿਰੀਖਣ ਕਰਨ ਲਈ ਕਿਹਾ ਹੈ।ਜਿਹੜੇ ਅਧਿਆਪਕ ਬੱਚਿਆਂ ਨੂੰ ਨਹੀਂ ਪੜ੍ਹਾਉਂਦੇ, ਉਨ੍ਹਾਂ ਦੀ ਨੌਕਰੀ ਚਲੀ ਜਾਵੇਗੀ। ਇਸ ਦੇ ਨਾਲ ਹੀ ਜਿਹੜੇ ਅਧਿਆਪਕ ਬੱਚਿਆਂ ਨੂੰ ਸਹੀ ਢੰਗ ਨਾਲ ਪੜ੍ਹਾਉਂਦੇ ਹਨ, ਉਨ੍ਹਾਂ ਦੀ ਤਨਖਾਹ ਵਧਾਈ ਜਾਵੇਗੀ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਪਟਨਾ ਦੇ ਸ਼੍ਰੀ ਕ੍ਰਿਸ਼ਨਾ ਮੈਮੋਰੀਅਲ ਹਾਲ ‘ਚ ਦੇਸ਼ ਦੇ ਪਹਿਲੇ ਸਿੱਖਿਆ ਮੰਤਰੀ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਹਿੱਸਾ ਲਿਆ। ਸੀਐਮ ਨਿਤੀਸ਼ ਨੇ ਇਸ ਮੌਕੇ ‘ਤੇ ਬੈਗਲੈੱਸ ਸੇਫ ਸ਼ਨੀਵਾਰ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚੇ ਹੁਣ ਸ਼ਨੀਵਾਰ ਨੂੰ ਬੈਗ ਲੈ ਕੇ ਸਕੂਲ ਨਹੀਂ ਜਾਣਗੇ। ਉਹ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ‘ਤੇ ਧਿਆਨ ਕੇਂਦਰਤ ਕਰਨਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵੱਖ-ਵੱਖ ਸਕੀਮਾਂ ਦੀ ਰਾਸ਼ੀ ਬੱਚਿਆਂ ਦੇ ਖਾਤੇ ਵਿੱਚ ਪਾਉਣ ਦੀ ਸ਼ੁਰੂਆਤ ਵੀ ਕੀਤੀ। ਸਰਕਾਰੀ ਸਕੀਮਾਂ ਦੀ ਰਾਸ਼ੀ 15 ਤਰੀਕ ਤੱਕ ਬੱਚਿਆਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਸੀਐਮ ਨਿਤੀਸ਼ ਨੇ ਇਹ ਵੀ ਐਲਾਨ ਕੀਤਾ ਕਿ ਬਿਹਾਰ ਵਿੱਚ ਸਿੱਖਿਆ ਦਾ ਬਜਟ ਹਿੱਸਾ ਕੁੱਲ ਬਜਟ ਦਾ 25% ਕੀਤਾ ਜਾਵੇਗਾ।ਤਾਂ ਜੋ ਸਿੱਖਿਆ ਦਾ ਵਿਕਾਸ ਵਧੀਆ ਤਰੀਕੇ ਨਾਲ ਹੋ ਸਕੇ।

 

LEAVE A REPLY

Please enter your comment!
Please enter your name here