ਵਿਦੇਸ਼ ‘ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਦਾ ਵਾਸੀ ਨੌਜਵਾਨ ਜੋ ਰੋਜ਼ੀ ਰੋਟੀ ਲਈ ਸਪੇਨ ਗਿਆ ਸੀ।ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੱਲਮਗੜ੍ਹ ਵਾਸੀ ਸੰਦੀਪ ਸਿੰਘ (28) ਪਹਿਲਾਂ ਯੂਕ੍ਰੇਨ ਗਿਆ ਸੀ ਅਤੇ ਉਥੇ ਜੰਗ ਲੱਗਣ ਕਾਰਨ ਕਰੀਬ ਛੇ ਮਹੀਨੇ ਪਹਿਲਾਂ ਸਪੇਨ ਚਲਾ ਗਿਆ ਸੀ। ਜਿਸ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ…
ਸਪੇਨ ਦੇ ਪੰਜਾਬੀਆਂ ਵੱਲੋਂ ਸੰਦੀਪ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਪਿੰਡ ਹੋਣ ਇਸ ਲਈ ਮਦਦ ਦੀ ਅਪੀਲ ਵੀ ਕੀਤੀ ਗਈ ਹੈ। ਉਧਰ ਜਿਵੇਂ ਸੰਦੀਪ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਪਹੁੰਚੀ ਤਾਂ ਪਰਿਵਾਰ ਅਤੇ ਪਿੰਡ ਵਾਸੀਆਂ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਵੀ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਹੈ।