ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਯੂਨੀਅਨ ਨੇ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ।
ਪੰਜਾਬ ਵਿਚ ਪੀ ਆਰ ਟੀ ਸੀ ਤੇ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਬੱਸਾਂ ਵਿਚ ਸਿਰਫ 52 ਸੀਟਾਂ ’ਤੇ 52 ਸਵਾਰੀਆਂ ਹੀ ਲੈ ਕੇ ਜਾਣ ਦਾ ਫੈਸਲਾ ਹਾਲ ਦੀ ਘੜੀ ਵਾਪਸ ਲੈ ਲਿਆ ਹੈ। ਯੂਨੀਅਨ ਆਗੂਆਂ ਨੇ 8 ਫਰਵਰੀ ਤੱਕ ਵਾਸਤੇ ਇਹ ਫੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ।
ਯੂਨੀਅਨ ਆਗੂਆਂ ਨੂੰ ਆਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ 8 ਫਰਵਰੀ ਨੂੰ ਹੋ ਰਹੀ ਮੀਟਿੰਗ ਵਿਚ ਕੋਈ ਚੰਗਾ ਫੈਸਲਾ ਹੋ ਜਾਵੇਗਾ। ਇਹਨਾਂ ਆਗੂਆਂ ਨੇ ਇਹ ਵੀ ਕਿਹਾ ਕਿ ਤਾਜ਼ਾ ਫੈਸਲਾ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਹੀ ਲਿਆ ਗਿਆ ਹੈ।