ਪੰਜਾਬ ਦੇ ਸਿੱਖਿਆ ਮਾਡਲ ਨੂੰ ਸੁਚਾਰੂ ਬਣਾਉਣ ਅਤੇ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਮਾਡਲ ਟਾਊਨ, ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਜੀਐਸਐਸਐਸ) ਸਕੂਲ ਵਿੱਚ ਪਹੁੰਚੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਉਨ੍ਹਾਂ ਦੇ ਨਾਲ ਪਹੁੰਚੇ। ਸਕੂਲ ਦੇ ਵਿਦਿਆਰਥੀਆਂ ਨੇ ਸੀਐਮ ਮਾਨ ਅਤੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਾ ਫੁੱਲਾਂ ਨਾਲ ਸਵਾਗਤ ਕੀਤਾ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲਣੀ ਮੌਕੇ ਉਹ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਵੀ ਕੀਤੀ। ਇਕ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਕਿਸੇ ਨੇ ਇੰਜੀਨੀਅਰ ਬਣਨ ਅਤੇ ਕਿਸੇ ਨੇ ਡਾਕਟਰ ਬਣਨ ਦਾ ਸੁਪਨਾ ਦੱਸਿਆ। ਇਸ ਮੌਕੇ ਵਿਦਿਆਰਥੀਆਂ ਨੇ ਬੋਲਦਿਆਂ ਕਿਹਾ ਕਿ ਉਹ ਪੰਜਾਬ ਨੂੰ ਉਚਾ ਲੈ ਕੇ ਜਾਣਾ ਚਹਾਉਂਦੇ ਹਾਂ। ਬੱਚਿਆਂ ਨੇ ਕਿਹਾ ਕਿ ਸਾਡੇ ਬਹੁਤ ਬਹੁਤ ਵੱਡੇ ਸੁਪਨੇ ਹਨ ਜਿੰਨਾਂ ਨੂੰ ਅਸੀਂ ਪੜ੍ਹਕੇ ਪੂਰਾ ਕਰਨਾ ਹੈ।
ਵਿਦਿਆਰਥੀ ਤਾਨਿਆ ਨੇ ਸੀਐਮ ਭਗਵੰਤ ਮਾਨ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸਕੂਲ ਵਿੱਚ ਖੇਡ ਮੈਦਾਨ ਬਣਾਉਣ ਦੀ ਲੋੜ ਬਾਰੇ ਦੱਸਿਆ। ਮਾਨ ਨੇ ਤੁਰੰਤ ਖੇਡ ਮੈਦਾਨ ਬਣਾਉਣ ਦੀ ਗੱਲ ਆਖੀ। ਇਸ ਤੋਂ ਇਲਾਵਾ ਕਮੀਆਂ ਬਾਰੇ ਵੀ ਪੁੱਛਿਆ ਗਿਆ ਪਰ ਵਿਦਿਆਰਥੀ ਨੇ ਦੱਸਿਆ ਕਿ ਸਕੂਲ ਵਿੱਚ ਵਾਸ਼ਰੂਮ ਤੋਂ ਲੈ ਕੇ ਹੋਰ ਸਾਰੀਆਂ ਸਹੂਲਤਾਂ ਉਪਲਬਧ ਹਨ। ਪੀਟੀਐਮ ਖਤਮ ਹੋਣ ਤੋਂ ਬਾਅਦ ਹੀ ਸੀਐਮ ਅਤੇ ਮਨੀਸ਼ ਸਿਸੋਦੀਆ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ।
#MegaPTMPunjab ਦੌਰਾਨ ਪਟਿਆਲਾ ਤੋਂ LIVE… https://t.co/Ee6GdAkxUT
— Bhagwant Mann (@BhagwantMann) December 24, 2022