ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

0
17

ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੇਂਚ ਵੱਲੋਂ ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਾਨ ਮਸਾਲਾ ਕੰਪਨੀਆਂ ਦੇ ਇਸ਼ਤਿਹਾਰ ਕਰਨ ਦੇ ਮਾਮਲੇ ਵਿੱਚ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਵਕੀਂ ਨੇ ਮਾਨਹਾਨੀ ਪਟੀਸ਼ਨ ‘ਤੇ ਲਖਨਊ ਬੇਂਚ ਨੂੰ ਇਸ ਅਪੀਲ ਨੂੰ ਖਾਰਿਜ ਕਰਨ ਦੀ ਅਰਜ਼ੀ ਵੀ ਦਿੱਤੀ।

ਕੇਂਦਰ ਸਰਕਾਰ ਦੇ ਵਕੀਲ ਨੇ ਲਖਨਊ ਬੇਂਚ ਨੂੰ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਉੱਚ ਅਦਾਲਤ ਵੀ ਕਰ ਰਹੀ ਹੈ। ਇਸ ਕਾਰਨ ਇਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਜਾਵੇ। ਜਸਟਿਸ ਰਾਜੇਸ਼ ਸਿੰਘ ਚੌਹਾਨ ਦੀ ਬੇਂਚ ਨੇ ਇਸ ਮਾਨਹਾਨੀ ਪਟੀਸ਼ਨ ਨੂੰ ਪਾਸ ਕੀਤਾ ਹੈ। ਨਾਲ ਹੀ ਅਗਲੀ ਸੁਣਵਾਈ ਦੇ ਲਈ 9 ਮਈ, 2024 ਦੀ ਤਰੀਕ ਨੂੰ ਨਿਰਧਾਰਿਤ ਕਰ ਦਿੱਤਾ ਗਿਆ ਹੈ।

ਜਸਟਿਸ ਰਾਜੇਸ਼ ਸਿੰਘ ਚੌਹਾਨ ਦੀ ਬੇਂਚ ਨੇ ਪਹਿਲਾਂ ਕੇਂਦਰ ਸਰਕਾਰ ਨੂੰ ਪਟੀਸ਼ਨਕਰਤਾ ਦੀ ਅਰਜ਼ੀ ‘ਤੇ ਫੈਸਲਾ ਲੈਣ ਦਾ ਆਦੇਸ਼ ਦਿੱਤਾ ਸੀ। ਦਲੀਲ ਦਿੱਤੀ ਗਈ ਸੀ ਕਿ ਇਨ੍ਹਾਂ ਅਦਾਕਾਰਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਜਿਨ੍ਹਾਂ ਨੂੰ ਉੱਚ ਸਨਮਾਨ ਦਿੱਤੇ ਗਏ ਹਨ, ਪਰ ਉਹ ਪਾਨ ਮਸਾਲਾ ਕੰਪਨੀਆਂ ਦੇ ਲਈ ਇਸ਼ਤਿਹਾਰ ਕਰ ਰਹੇ ਹਨ।

ਇਸ ਮਾਮਲੇ ਵਿੱਚ ਪਟੀਸ਼ਨਕਰਤਾ ਨੇ ਕਿਹਾ ਕਿ 22 ਅਕਤੂਬਰ ਨੂੰ ਸਰਕਾਰ ਨੂੰ ਅਰਜ਼ੀ ਦਿੱਤੀ ਗਈ ਸੀ, ਪਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸਦੇ ਬਾਅਦ ਮਾਨਹਾਨੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਉੱਚ ਅਦਾਲਤ ਨੇ ਕੇਂਦਰ ਸਰਕਾਰ ਦੇ ਕੈਬਨਿਟ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਸੀ। ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਉਪ-ਸਾਲਿਸਿਟਰ ਜਨਰਲ ਐੱਸਬੀ ਪਾਂਡੇ ਨੇ ਦੱਸਿਆ ਕਿ ਕੇਂਦਰ ਨੇ ਅਕਸ਼ੈ ਕੁਮਾਰ, ਸ਼ਾਹਰੁਖ ਖਾਨ ਤੇ ਅਜੇ ਦੇਵਗਨ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ।

LEAVE A REPLY

Please enter your comment!
Please enter your name here