ਸ਼ਿਮਲਾ ‘ਚ ਮਾਡਲ ਨਾਲ ਹੋਇਆ ਜ਼ਬਰ-ਜਨਾਹ

0
116

ਹਿਮਾਚਲ ਦੇ ਸ਼ਿਮਲਾ ‘ਚ ਪੰਜਾਬ ਦੀ ਇੱਕ ਮਾਡਲ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੀ ਰਹਿਣ ਵਾਲੀ ਪੀੜਤਾ ਨੇ ਨਿਊ ਸ਼ਿਮਲਾ ਮਹਿਲਾ ਥਾਣੇ ‘ਚ ਐੱਫ.ਆਈ.ਆਰ. ਦਰਜ ਕਰਵਾਈ ਹੈ।ਉਸ ਨੇ ਲੁਧਿਆਣਾ ਦੇ ਜਗਤਾਰ ਸਿੰਘ ਸੰਧੂ ‘ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲਾਏ ਹਨ। ਪੁਲਿਸ ਨੇ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਨੇ ਦੱਸਿਆ ਕਿ ਉਹ 22 ਦਸੰਬਰ ਨੂੰ ਸ਼ੂਟਿੰਗ ਲਈ ਸ਼ਿਮਲਾ ਆਈ ਸੀ ਅਤੇ ਰਾਤ ਨੂੰ ਸ਼ਿਮਲਾ ਦੇ ਇਕ ਹੋਟਲ ‘ਚ ਰੁਕੀ ਸੀ। ਇਸ ਦੌਰਾਨ ਜਗਤਾਰ ਸਿੰਘ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। 23 ਸਾਲਾ ਪੀੜਤ ਮਾਡਲ ਨੇ ਬੁੱਧਵਾਰ ਨੂੰ ਨਿਊ ਸ਼ਿਮਲਾ ਮਹਿਲਾ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ। ਐਸਐਚਓ ਮਹਿਲਾ ਥਾਣਾ ਜੋਤੀ ਨੇ ਦੱਸਿਆ ਕਿ ਪੁਲੀਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਅੱਜ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਦੀ ਟੀਮ ਜਲਦ ਹੀ ਮੁਲਜ਼ਮਾਂ ਨੂੰ ਫੜਨ ਲਈ ਪੰਜਾਬ ਜਾਵੇਗੀ।

LEAVE A REPLY

Please enter your comment!
Please enter your name here