ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਅੱਜ ਬੁੱਧਵਾਰ ਨੂੰ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਐਸਜੀਪੀਸੀ ਦੇ ਚੋਣ ਇਜਲਾਸ ਦੇ ਦੌਰਾਨ ਵੋਟਿੰਗ ਕਰਕੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।ਇਸ ਮੁਕਾਬਲੇ ਵਿੱਚ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਧਾਮੀ ਦਾ ਪਲੜਾ ਭਾਰੀ ਦੱਸਿਆ ਜਾ ਰਿਹਾ ਹੈ।

ਇਸ ਵਾਰ ਬਲਬੀਰ ਸਿੰਘ ਘੁੰਨਸ, ਧਾਮੀ ਨੂੰ ਚੁਣੌਤੀ ਦੇਣ ਲਈ ਮੈਦਾਨ ਵਿੱਚ ਹਨ। ਬਲਬੀਰ ਸਿੰਘ ਨੂੰ ਵੱਖ-ਵੱਖ ਧੜਿਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਮੀਡੀਆ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ੁਦ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਮੁੱਚੀ ਵਿਰੋਧੀ ਧਿਰ ਦੀ ਤਰਫ਼ੋਂ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਉਮੀਦਵਾਰ ਐਲਾਨ ਕੀਤਾ।

ਬਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਉਮੀਦਵਾਰ ਐਲਾਨੇ ਜਾਣ ਸਮੇਂ ਢੀਂਡਸਾ ਤੋਂ ਇਲਾਵਾ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਚਰਨਜੀਤ ਸਿੰਘ ਜੱਸੋਵਾਲ, ਸਤਨਾਮ ਸਿੰਘ ਮਨਾਵਾ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here