ਕਿਸਾਨ ਦਿੱਲੀ ਵੱਲ ਵੱਧਣੇ ਸ਼ੁਰੂ ਹੋ ਗਏ ਹਨ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖਦੇੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ਼ੰਭੂ ਬਾਰਡਰ ‘ਤੇ ਭਜਦੜ ਮਚ ਗਈ ਹੈ। ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਲਗਾਤਾਰ ਭਜਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੂੰ ਡਰਾਉਣ ਲਈ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਦੱਸ ਦਈਏ ਕਿ ਪੁਲਿਸ ਤੇ ਕਿਸਾਨ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਇਸਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਖਾਰਿਜ ਕਰ ਦਿੱਤਾ ਹੈ। ਕਿਸਾਨਾਂ ਵਲੋਂ ਬੈਰੀਕੇਡ ਤੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ।
ਜੇਕਰ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵਲੋਂ ਬਾਰਡਰ ਤੱਕ ਸੀਲ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਸੀਮੇਂਟ ਦੀਆਂ ਸਲੈਬਾਂ ਨਾਲ ਰਸਤੇ ਰੋਕੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਤੱਕ ਨਾ ਪਹੁੰਚ ਸਕਣ।
ਕਿਸਾਨਾਂ ਦੀਆਂ ਮੰਗਾਂ
#ਕੇਂਦਰ ਸਰਕਾਰ ਤੋਂ MSP ਦੀ ਗਰੰਟੀ ਦੇਣ ਦੀ ਮੰਗ
-ਕਿਸਾਨਾਂ ਦੇ ਖਿਲਾਫ ਮੁਕੱਦਮੇ ਵਾਪਸ ਲੈਣ ਦੀ ਮੰਗ
# ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਣ ਦੀ ਮੰਗ
-ਕਿਸਾਨਾਂ ਦਾ ਪੂਰਾ ਕਰਜ਼ ਮੁਆਫ ਕਰਨ ਦੀ ਮੰਗ