ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਫਿਰ ਉਨ੍ਹਾਂ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੋ ਦਿਨਾਂ ਲਈ ਹੋਰ ਈਡੀ ਨੂੰ ਰਿਮਾਂਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਨੂੰ ਈ ਡੀ ਨੇ ਜਾਂਚ ਲਈ ਬੁਲਾਇਆ ਸੀ।
ਪੁੱਛਗਿੱਛ ਦੌਰਾਨ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ਈ ਡੀ ਵੱਲੋਂ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ED ਵੱਲੋਂ 16 ਜਨਵਰੀ ਨੂੰ ਮੁਹਾਲੀ ਦੀ ਵਿਸ਼ੇਸ਼ ਪੀਐਮਐੱਲਏ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਜਿੱਥੇ ਅਦਾਲਤ ਨੇ ਧਰਮਸੋਤ ਦਾ ਈ ਡੀ ਨੂੰ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਸੀ। ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਧਰਮਸੋਤ ਦੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ।