ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ਅੰਦਰ ਬੰਦ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਅੱਜ ਹਾਈਕੋਰਟ ‘ਚ ਪੇਸ਼ੀ ਹੋਈ ਸੀ।
ਜਾਣਕਾਰੀ ਅਨੁਸਾਰ ਹਾਈਕੋਰਟ ਤੋਂ AAP ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੋਈ ਰਾਹਤ ਨਹੀਂ ਮਿਲੀ। ਹੁਣ 6 ਜੁਲਾਈ ਨੂੰ ਦੁਬਾਰਾ ਸੁਣਵਾਈ ਹੋਵੇਗੀ। ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਉਸ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਤੋਂ ਤੁਰੰਤ ਬਾਅਦ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਹੁਣ ਸਿੰਗਲਾ ਵੱਲੋਂ ਜਮਾਨਤ ਲਈ ਲਗਾਤਾਰ ਭੱਜ-ਨੱਠ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ‘ਤੇ ਆਪਣੇ ਵਿਭਾਗ ਵਿਚ ਵੱਡੇ ਪੱਧਰ ‘ਤੇ ਘੋਟਾਲਾ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਸੀ ਕਿ ਵਿਜੇ ਸਿੰਗਲਾ ਆਪਣੇ ਵਿਭਾਗ ਦੇ ਹਰ ਟੈਂਡਰ ‘ਚੋਂ 1% ਹਿੱਸਾ ਰਿਸ਼ਵਤ ਵਜੋਂ ਮੰਗਦਾ ਸੀ ਜਿਸ ਦਾ ਪਤਾ ਲਗਦਿਆਂ ਹੀ ਮੰਤਰੀ ਨੂੰ ਬਰਾਖਸਤ ਕਰ ਦਿੱਤਾ ਗਿਆ।