ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਰਕਾਰ ਦੀ ਕਮਾਨ ਸੰਭਾਲਣ ਵਾਲੇ ਚਰਨਜੀਤ ਸਿੰਘ ਚੰਨੀ ਵਿਦੇਸ਼ ਦੌਰੇ ਤੋਂ ਪਰਤਦੇ ਹੀ ਸਰਗਰਮ ਮੋਡ ਵਿੱਚ ਆ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ ਦੌਰੇ ਤੋਂ ਪਰਤਣ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ। ਪ੍ਰਿਅੰਕਾ ਗਾਂਧੀ ਨੂੰ ਮਿਲਣ ਤੋਂ ਬਾਅਦ ਚੰਨੀ ਹੁਣ ਸਿੱਧੂ ਮੂਸੇਵਾਲਾ ਦੇ ਘਰ ਗਏ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਰਾਤ ਬਿਤਾਈ।
ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਪਿੰਡ ਮੂਸੇ ਵਿਖੇ ਰਾਤ ਕੱਟੀ
…
Spent the night at Village Moosa with Sidhu Moosewala’s parents pic.twitter.com/kTqMUoLRDs— Charanjit S Channi (@CHARANJITCHANNI) December 21, 2022
ਇਹ ਜਾਣਕਾਰੀ ਖੁਦ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਦਿੱਤੀ ਹੈ। ਇਸ ਤਸਵੀਰ ‘ਚ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਬੈਠੇ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਸੌਂਪੇ ਹਨ। ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਆਈ.ਪੀ.ਸੀ ਦੀ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸੰਮਨ ਸੌਂਪਿਆ ਗਿਆ ਹੈ।
ਪੰਜਾਬ ਪੁਲੀਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਵਿੱਚ ਦਰਜ ਹੋਏ ਕੇਸ ਦੇ ਸਬੰਧ ਵਿੱਚ ਚਰਨਜੀਤ ਸਿੰਘ ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।