ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

0
136

ਸਾਬਕਾ ਕਾਂਗਰਸੀ ਐੱਮਐੱਲਏ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਕੁਲਬੀਰ ਜ਼ੀਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਕੁਲਬੀਰ ਜ਼ੀਰਾ ‘ਤੇ ਬੀਡੀਪੀਓ ਦਫਤਰ ਦੇ ਬਾਹਰ ਧਰਨਾ ਲਾਉਣ ਅਤੇ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐੱਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਬੀਤੇ ਕੱਲ੍ਹ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।

 

ਇਹ ਵੀ ਪਤਾ ਲੱਗਾ ਹੈ ਕਿ ਕੁਲਬੀਰ ਸਿੰਘ ਜ਼ੀਰਾ ਨੂੰ ਭਲਕੇ 19 ਅਕਤੂਬਰ ਨੂੰ ਰੋਪੜ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਜਾਵੇਗਾ। ਉਹਨਾਂ ਨੂੰ ਲੈਣ ਦੇ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਕਾਫਲਾ ਸਵੇਰੇ 9 ਵਜੇ ਜ਼ੀਰਾ ਤੋਂ ਰੋਪੜ ਦੇ ਲਈ ਰਵਾਨਾ ਹੋਵੇਗਾ। ਉਹਨਾਂ ਨੂੰ ਜ਼ਮਾਨਤ ਮਿਲਣ ਦੇ ਨਾਲ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਵਰਕਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਡਟ ਕੇ ਪੋਸਟਾਂ ਪਾਈਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਵੱਲੋਂ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦਿੱਤੀ ਜਾਣੀ ਸੀ ਪਰ ਉਹਨਾਂ ਨੂੰ ਪੁਲਿਸ ਵੱਲੋਂ ਤੜਕਸਾਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

 

LEAVE A REPLY

Please enter your comment!
Please enter your name here