ਬਲਾਤਕਾਰ ਦੇ ਮਾਮਲੇ ਵਿਚ ਨਾਮਜ਼ਦ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਭਲਕੇ 14 ਜੁਲਾਈ ਨੂੰ ਅਦਾਲਤ ‘ਚ ਪੇਸ਼ੀ ਹੋਏਗੀ। ਬੈਂਸ ਦਾ 3 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਜਾ ਰਿਹਾ ਹੈ।। ਪੁਲਿਸ ਵਲੋਂ ਉਨ੍ਹਾਂ ਨੂੰ ਭਲਕੇ ਲੁਧਿਆਣਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਸਿਮਰਨਜੀਤ ਸਿੰਘ ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਉਹਨਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਉਹਨਾਂ ’ਤੇ ਇਕ ਮਹਿਲਾ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲੱਗਾ ਸੀ।