ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਉਹਨਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਉਹਨਾਂ ’ਤੇ ਇਕ ਮਹਿਲਾ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲੱਗਾ ਸੀ।
ਉਨ੍ਹਾਂ ਵਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਗਈ ਹੈ, ਜਿਸ ‘ਚ ਲਿਖਿਆ ਗਿਆ ਹੈ ਕਿ ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਣੇ ਹਾਂ। ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਸਰਦਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਮ੍ਹਣੇ ਆ ਜਾਵੇਗਾ ……. ਲੋਕ ਇਨਸਾਫ਼ ਪਾਰਟੀ