ਸਿੱਕਮ ‘ਚ ਵਾਪਰਿਆ ਭਿਆਨਕ ਸੜਕ ਹਾਦਸਾ,16 ਜਵਾਨ ਹੋਏ ਸ਼ਹੀਦ

0
68

ਸਿੱਕਮ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਸ਼ੁੱਕਰਵਾਰ ਨੂੰ ਆਰਮੀ ਜਵਾਨਾਂ ਦੀ ਇੱਕ ਬੱਸ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 16 ਫੌਜੀ ਜਵਾਨ ਸ਼ਹੀਦ ਹੋ ਗਏ ਹਨ।

ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਹਾਦਸਾ ਉੱਤਰੀ ਸਿੱਕਮ ਦੇ ਲਾਚੇਨ ਤੋਂ 15 ਕਿਲੋਮੀਟਰ ਦੂਰ ਗੇਮਾ ਇਲਾਕੇ ਵਿੱਚ ਵਾਪਰਿਆ।

ਜਾਣਕਾਰੀ ਮੁਤਾਬਕ ਸਵੇਰੇ ਫੌਜ ਦੀਆਂ ਤਿੰਨ ਗੱਡੀਆਂ ਜਵਾਨਾਂ ਨੂੰ ਲੈ ਕੇ ਜਾ ਰਹੀਆਂ ਸੀ। ਇਹ ਕਾਫਲਾ ਚਟਾਨ ਤੋਂ ਥੰਗੂ ਵੱਲ ਜਾ ਰਿਹਾ ਸੀ। ਗੇਮਾ ਦੇ ਰਸਤੇ ’ਤੇ ਮੋੜ ’ਤੇ ਢਲਾਣ ਕਾਰਨ ਅਚਾਨਕ ਇੱਕ ਵਾਹਨ ਦਾ ਚਾਲਕ ਕੰਟਰੋਲ ਗੁਆ ਬੈਠਾ ਤੇ ਗੱਡੀ ਹੇਠਾਂ ਖੱਡ ਵਿੱਚ ਜਾ ਡਿੱਗੀ।

ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਅਧਿਕਾਰੀ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 4 ਜ਼ਖਮੀ ਫੌਜੀਆਂ ਨੂੰ ਹੈਲੀਕਾਪਟਰ ਰਾਹੀਂ ਬਾਹਰ ਕੱਢਿਆ ਗਿਆ। ਜਦਕਿ ਤਿੰਨ ਜੂਨੀਅਰ ਕਮਿਸ਼ਨਡ ਅਫਸਰ ਅਤੇ 13 ਸੈਨਿਕਾਂ ਨੇ ਦੁਰਘਟਨਾ ‘ਚ ਲੱਗੀਆਂ ਸੱਟਾਂ ਕਾਰਨ ਦਮ ਤੋੜ ਦਿੱਤਾ ਹੈ।

LEAVE A REPLY

Please enter your comment!
Please enter your name here