ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਤੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਤੇ ਸਿਆਸੀ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਵਿਸ਼ਾਲ ਮੁਜ਼ਾਹਰੇ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਹੋਰ ਕਿਹਾ ਕਿ ਜਥੇਬੰਦੀ ਸਮਝਦੀ ਹੈ ਕਿ ਅੱਜ ਦੇ ਦਿਨ ਇੰਦਰਾ ਗਾਂਧੀ ਦੇ ਹੋਏ ਕਤਲ ਤੋਂ ਬਾਅਦ ਦਿੱਲੀ, ਕਾਨਪੁਰ ਆਦਿ ਸ਼ਹਿਰਾਂ, ਜੋ ਕੇ ਕਾਂਗਰਸ ਸ਼ਾਸਤ ਪ੍ਰਦੇਸ਼ ਸਨ, ਵਿੱਚ ਯੋਜਨਾ ਬੱਧ ਤਰੀਕੇ ਨਾਲ ਕਾਂਗਰਸ ਦੇ ਆਗੂਆਂ ਵੱਲੋਂ ਭੀੜਾਂ ਨੂੰ ਉਕਸਾ ਕੇ ਸਿੱਖਾਂ ਦਾ ਕਤਲੇਆਮ ਕਰਵਾਇਆ, ਬਹੂ ਬੇਟੀਆਂ ਦੀ ਬੇਪਤੀ ਕੀਤੀ ਤੇ ਸਿੱਖਾਂ ਦੇ ਘਰਾਂ, ਜਾਇਦਾਦਾਂ ਤੇ ਕਾਰੋਬਾਰਾਂ ਨੂੰ ਲੁੱਟਿਆ ਅਤੇ ਅੱਗਾਂ ਲਾਉਣ ਦੀ ਬਰਬਰ ਕਾਰਵਾਈ ਨੂੰ ਅੰਜਾਮ ਦਿੱਤਾ ਦਾ ਸਿੱਖਾਂ ਨੂੰ ਅੱਜ਼ ਤੱਕ ਇੰਨਸਾਫ ਨਹੀਂ ਮਿਲਿਆ ਤੇ ਦੂਜੇ ਪਾਸੇ ਉਸ ਦੌਰ ਦੇ ਸੰਘਰਸ਼ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਤੇ ਆਗੂਆਂ ਨੂੰ ਉਮਰ ਕੈਦਾਂ ਦੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਤੋਂ ਬਾਅਦ ਵੀ ਦਹਾਕਿਆਂ ਬੱਧੀ ਜੇਲਾਂ ਵਿੱਚ ਬੰਦ ਰੱਖਕੇ ਜੇਲਾਂ ਦੀਆਂ ਕਾਲ ਕੋਠੜੀਆਂ ਵਿੱਚ ਇਸ ਬਹਾਨੇ ਸਾੜਿਆ ਜਾ ਰਿਹਾ ਹੈ ਕਿ ਇੰਨਾਂ ਦੇ ਬਾਹਰ ਆਉਣ ਨਾਲ ਪੰਜਾਬ ਦੇ ਹਲਾਤ ਖਰਾਬ ਹੋਣ ਦਾ ਡਰ ਹੈ ਜਦੋਂ ਕਿ ਪੰਜਾਬ ਵਿੱਚ ਅਜਿਹਾ ਕੋਈ ਮਾਹੌਲ ਨਹੀਂ ਹੈ।

ਇਸ ਤਰ੍ਹਾਂ ਦੇਸ਼ ਦੇ ਸੰਵਿਧਾਨ ਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸਿੱਖ ਮਾਨਸਿਕਤਾ ਵਿੱਚ ਬੇਗਾਨਗੀ ਦੀ ਭਾਵਨਾਂ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਜਥੇਬੰਦੀ ਸਮਝਦੀ ਹੈ ਕਿ ਹਾਕਮ ਜਮਾਤ ਜਾਣਬੁੱਝ ਕੇ ਇਸ ਤਰ੍ਹਾਂ ਦਾ ਰੁੱਖ ਅਖਤਿਆਰ ਕਰ ਰਹੀ ਹੈ ਤਾਂ ਕਿ ਇਸ ਬੇਗਾਨਗੀ ਦੀ ਭਾਵਨਾ ਦੀ ਆਪਣੀਆਂ ਏਜੰਸੀਆ ਰਾਹੀਂ ਵਰਤੋਂ ਕਰਕੇ ਮੁੜ ਪੰਜਾਬ ਦੇ ਹਲਾਤ ਖਰਾਬ ਕੀਤੇ ਜਾ ਸਕਣ ਤੇ ਲੋਕਾਂ ਨੂੰ ਆਪਸ ਵਿੱਚ ਵੰਡ ਕੇ ਆਪਣੇ ਰਾਜ ਭਾਗ ਦੀ ਉਮਰ ਲੰਮੀ ਕੀਤੀ ਜਾ ਸਕੇ। ਆਗੂਆਂ ਕਿਹਾ ਕੇ ਮੌਜੂਦਾ ਸਮੇ ਮੋਦੀ ਹਕੂਮਤ ਲੇਖਕਾਂ ਬੁੱਧੀਜੀਵੀਆਂ ਪੱਤਰਕਾਰਾਂ ਤੇ ਮੋਦੀ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਜੇਲਾਂ ਚ ਸੁੱਟ ਰਹੀ ਹੈ ਤੇ ਜਮਾਨਤ ਤੱਕ ਨਹੀ ਹੋਣ ਦੇ ਰਹੀ।

ਓੁਹਨਾਂ ਕਿਹਾ ਪ੍ਰੋਫੈਸਰ ਜੀਐਨ ਸਾਈਬਾਬਾ ਓੁਮਰ ਖਾਲਿਦ ਪ੍ਰੋਫੈਸਰ ਆਨੰਦ ਤੇਲਤੁੰਬੜੇ ਆਦਿ ਇਸਦੀਆਂ ਪ੍ਰਮੁੱਖ ਓੁਦਾਹਰਣ ਨੇ। ਓੁਹਨਾਂ ਕਿਹਾ ਕੇ ਸਜਾਵਾਂ ਪੂਰੀਆਂ ਕਰ ਚੁੱਕੇ ਕਾਰਕੁੰਨਾਂ ਸਮੇਤ ਜੇਲਾਂ ਚ ਬਿਨਾ ਵਜਾਹ ਬੰਦ ਕਾਰਕੁੰਨਾਂ ਦੀ ਰਿਹਾਈ ਲਈ ਆਵਾਜ ਬੁਲੰਦ ਕਰਨਾ ਕਿਸੇ ਇੱਕ ਜਥੇਬੰਦੀ ਜਾ ਖਾਸ ਵਿਚਾਰਧਾਰਾ ਵਾਲਿਆਂ ਦਾ ਨਹੀ ਬਲਕਿ ਹਰ ਜਮਹੂਰੀਅਤ ਪਸੰਦ ਸ਼ਹਿਰੀ ਦੀ ਜਿੰਮੇਵਾਰੀ ਹੈ। ਉਨ੍ਹਾਂ ਹੋਰ ਕਿਹਾ ਕਿ ਜਥੇਬੰਦੀ ਸਮੂਹ ਇੰਨਸਾਫ਼ ਪਸੰਦ, ਸਮਾਜਿਕ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ, ਬੁੱਧੀ ਜੀਵੀਆਂ, ਪੱਤਰਕਾਰਾਂ, ਲੇਖਕਾਂ ਆਦਿ ਨੂੰ ਸੱਦਾ ਦੇਂਦੀ ਹੈ ਕਿ ਉਹ 3 ਨਵੰਬਰ ਦੇ ਮੁਜ਼ਾਹਰਿਆਂ ਵਿੱਚ ਸ਼ਾਮਲ ਹੋਣ ਤੇ ਇੰਨਸਾਫ ਲੈਣ ਲਈ ਇਕ ਮੁੱਠ ਹੋ ਕੇ ਸੰਘਰਸ਼ ਕੀਤਾ ਜਾਵੇ ਤਾਂ ਕਿ ਸਿੱਖ ਕੈਦੀਆਂ ਤੇ ਸਮੁੱਚੇ ਸਿਆਸੀ ਕੈਦੀਆਂ ਨੂੰ ਰਿਹਾਅ ਕਰਵਾਇਆ ਜਾ ਸਕੇ ਤੇ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਈਆਂ ਜਾ ਸਕਣ।

LEAVE A REPLY

Please enter your comment!
Please enter your name here