ਸਿੱਧੁ ਮੂਸੇਵਲਾ ਕਤਲ ਕੇਸ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਜਗਜੀਤ ਸਿੰਘ ਵਲੋਂ ਪਾਈ ਪਟੀਸ਼ਨ ਤੇ ਅੱਜ 11 ਜੁਲਾਈ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਪਟੀਸ਼ਨ ਰੱਦ ਕਰ ਦਿੱਤੀ ਹੈ। ਭਾਜਪਾ ਆਗੂ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਅਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਹੀ ਬੇਰਹਮੀ ਨਾਲ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਲਾ ਕਤਲ ਮਾਮਲੇ ‘ਚ ਹੁਣ ਤੱਕ ਦਿੱਲੀ ਦੀ ਸਪੈਸ਼ਲ ਸੈੱਲ ਵਲੋਂ ਕਈ ਸ਼ਾਰਪ ਸ਼ੂਟਰ ਵੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਮਾਮਲੇ ‘ਚ ਪੁੱਛਗਿੱਛ ਕਰਨ ਲਈ ਦਿੱਲੀ ਤੋਂ ਪੰਜਾਬ ਟ੍ਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ।ਉਸਤੋਂ ਇਸ ਮਾਮਲੇ ‘ਚ ਮਾਨਸਾ ਪੁਲਿਸ ਵਲੋਂ ਪੁੱਛਗਿੱਛ ਕੀਤੀ ਗਈ।